Friday, September 18, 2026

ਡਿਊਟੀ ‘ਤੇ ਤਾਇਨਾਤ ਪੁਲਿਸ ਕਰਮਚਾਰੀਆਂ ਦਾ ਕੀਤਾ ਗਿਆ ਮੈਡੀਕਲ ਚੈਕਅਪ

 

ਭੀਖੀ, 26 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਨੋਵਲਲ ਕੋਰੋਨਾ ਵਾਇਰਸ (ਕੋਵਿਡ-19) ਦੇ ਪ੍ਰਭਾਵ ਨੂੰ ਖ਼ਤਮ ਕਰਨ ਲਈ ਕਰਫਿਊ ਦੇ ਹੁਕਮਾਂ ਨੂੰ ਜ਼ਿਲ੍ਹੇ ‘ਚ PPNJ2604202001

100 ਫੀਸਦੀ ਲਾਗੂ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਲਗਾਤਾਰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਲਗਨ ਨਾਲ ਨਿਭਾਈ ਜਾ ਰਹੀ ਹੈ।ਡਿਊਟੀ ਉਪਰ ਤਾਇਨਾਤ ਪੁਲਿਸ ਕਰਮਚਾਰੀਆਂ ਦੀ ਸਿਹਤ ਦਾ ਖਿਆਲ ਰੱਖਦਿਆਂ ਸਿਹਤ ਵਿਭਾਗ ਮਾਨਸਾ ਵਲੋਂ ਲਾਲ ਚੰਦ ਠੁਕਰਾਲ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਐਮ.ਓ ਨਵਜੋਤ ਸਿੰਘ ਭੁੱਲਰ ਦੀ ਐਰ.ਐਰ.ਟੀ ਟੀਮ ਵਲੋਂ ਅੱਜ ਭੀਖੀ ਵਿਖੇ ਡਿਊਟੀ ‘ਤੇ ਤਾਇਨਾਤ ਪੁਲਿਸ ਕਰਮਚਾਰੀਆਂ ਦਾ ਮੈੈਡੀਕਲ ਚੈਕਅਪ ਕੀਤਾ ਗਿਆ।ਇਸ ਮੌਕੇ ਡਾ. ਦੀਪ ਦਿਆਲ ਸਿੰਘ, ਡਾ. ਲੀਲਾ ਰਾਮ, ਡਾ. ਤਲਵਿੰਦਰ ਸਿੰਘ ਅਤੇ ਡਾ. ਗੁੁਰਦੀਪ ਸਿੰਘ ਨੇ ਪੁਲਿਸ ਕਰਮਚਾਰੀਆਂ ਦਾ ਚੈਕਅੱਪ ਕੀਤਾ।

Check Also

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …