ਭੀਖੀ, 26 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਕਰੋਨਾ ਵਾਇਰਸ ਦੇ ਚੱਲਦਿਆਂ ਪੂਰੇ ਪੰਜਾਬ ਵਿੱਚ ਕਰਫਿਊ ਲਗਾਇਆ ਗਿਆ ਹੈ।ਜਿਸ ਦੋਰਾਨ ਪੰਜਾਬ
ਪੁਲਿਸ ਲੋਕਾਂ ਦੀ ਸੇਵਾ ਅਤੇ ਸੁਰੱਖਿਆ ਲਈ ਦਿਨ ਰਾਤ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਗੈਰ ਹਰ ਸਮੇਂ ਨਾਕੇ ‘ਤੇ ਡਿਊਟੀ ਦੇ ਰਹੇ ਹਨ।ਭੀਖੀ ਵਾਸੀਆਂ ਵਲੋਂ ਪੁਲਿਸ ਮੁਲਾਜ਼ਮਾਂ ਦੀ ਹੋਂਸਲਾ ਅਫ਼ਜ਼ਾਈ ਲਈ ਅੱਜ ਡਿਊਟੀ ‘ਤੇ ਤਾਇਨਾਤ ਕਾਂਸਟੇਬਲ ਜਗਵਿੰਦਰ ਸਿੰਘ ਦਾ ਜਨਮ ਦਿਨ ਕੇਕ ਕੱਟ ਕੇ ਮਨਾਇਆ ਗਿਆ।ਇਸ ਮੌਕੇ ਡੀ.ਐਸ.ਪੀ ਸਤਪਾਲ ਸਿੰਘ ਨੇ ਕਾਂਸਟੇਬਲ ਜਗਵਿੰਦਰ ਸਿੰਘ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਸ਼ਹਿਰ ਵਾਸੀਆਂ ਵਲੋਂ ਰੋਜ਼ਾਨਾ ਪੁਲਿਸ ਪ੍ਰਸਾਸ਼ਨ ਨੂੰ ਦਿੱਤੇ ਜਾ ਰਹੇ ਸਤਿਕਾਰ ਲਈ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਤੇ ਰਜੇਸ਼ ਕੁਮਾਰ ਸੋਨੀ, ਪ੍ਰਿੰਸ ਕੁਮਾਰ, ਬਲਰਾਜ ਬਾਂਸਲ ਆਦਿ ਪੁਲਿਸ ਕਰਮਚਾਰੀ ਹਾਜ਼ਰ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media