ਧੂਰੀ, 26 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਜ਼ਿਲਾ ਜਨਰਲ ਸਕੱਤਰ ਡਾ. ਅਨਵਰ ਭਸੌੜ ਦੀ ਅਗਵਾਈ ਹੇਠ
ਸਥਾਨਕ ਅਨਾਜ ਮੰਡੀ ਦਾ ਦੌਰਾ ਕਰਦਿਆ ਕਰਨ ਉਪਰੰਤ ਖਰੀਦ ਦੇ ਪੂਰੇ ਪ੍ਰਬੰਧ ਨਾ ਹੋਣ `ਤੇ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ ਗਈ।ਉਨਾਂ ਨਾਲ ਪ੍ਰੀਤ ਧੂਰੀ ਤੇ ਅਮਰਦੀਪ ਧਾਂਦਰਾ ਆਦਿ ਵੀ ਮੌਜੂਦ ਸਨ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡਾ. ਅਨਵਰ ਭਸੌੜ ਨੇ ਕਿਹਾ ਕਿ ਕਣਕ ਵੇਚਣ ਆਏ ਕਿਸਾਨਾਂ ਨੂੰ ਖੱਜਲ-ਖੁਆਰ ਹੋਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।ਉਨਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਪਾਸਾਂ `ਤੇ ਕਣਕ ਮੰਡੀ `ਚ ਲਿਆਉਣ ਵਾਲੇ ਕਿਸਾਨਾਂ ਦੀ ਜਿਣਸ ਦੀ ਬੋਲੀ ਨਹੀਂ ਹੋ ਰਹੀ ਅਤੇ ਨਾ ਹੀ ਬਾਰਦਾਨਾ ਪੂਰਾ ਹੈ।ਉਨਾਂ ਕਿਹਾ ਕਿ ਦੌਰੇ ਦੌਰਾਨ ਸਰਕਾਰ ਵੱਲੋਂ ਮੰਡੀਆਂ ‘ਚ ਪੁਖਤਾ ਪ੍ਰਬੰਧ ਹੋਣ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media