ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਮਾਤਾ
ਬੀਬੀ ਕਰਮ ਕੌਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਗਹਿਰਾ ਅਫਸੋਸ ਪ੍ਰਗਟ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਿਆਨੀ ਇਕਬਾਲ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨਿਆਵੀ ਰਿਸ਼ਤਿਆਂ ਵਿੱਚੋਂ ਸਭ ਤੋਂ ਪਵਿਤਰ ਹੈ ਅਤੇ ਮਾਂ ਦਾ ਦੁਨੀਆਂ ਤੋਂ ਤੁਰ ਜਾਣਾ ਬੇਹੱਦ ਪੀੜਾਮਈ ਹੁੰਦਾ ਹੈ।ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਮਾਤਾ ਕਰਮ ਕੌਰ ਨੂੰ ਆਪਣੇ ਚਰਨਾ ਵਿਚ ਨਿਵਾਸ ਦੇਣ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਸ਼੍ਰੋਮਣੀ ਕਮੇਟੀ ਦੇ ਹੋਰ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਵੀ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਦੁੱਖ ਵਿਚ ਸ਼ਾਮਲ ਹੁੰਦਿਆਂ ਮਾਤਾ ਕਰਮ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media