ਹੁਸ਼ਿਆਰਪੁਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ
406 ਸੈਂਪਲ ਲਏ ਗਏ ਹਨ, ਜਿਨਾਂ ਵਿਚੋਂ 322 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦਕਿ 66 ਸੈਂਪਲਾਂ ਦੀ ਰਿਪੋਰਟ ਅਜੇ ਤੱਕ ਆਉਣੀ ਬਾਕੀ ਹੈ।ਸਿਵਲ ਸਰਜਨ ਨੇ ਦੱਸਿਆ ਕਿ ਲੋਕਾਂ ਦੀ ਜਾਗਰੂਕਤਾ ਅਤੇ ਚੇਤਨਾ ਦੀ ਬਦੌਲਤ ਅੱਜ ਜ਼ਿਲਾ ਹੁਸ਼ਿਆਰਪੁਰ ਕੋਰੋਨਾ ਮੁਕਤ ਹੋਣ ਵੱਲ ਵਧ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਦੀ ਸਲਾਹ ਅਨੁਸਾਰ ਉਹ ਆਪਣੇ ਘਰਾਂ ਵਿੱਚ ਹੀ ਰਹਿਣ ਅਤੇ ਜੇਕਰ ਜ਼ਰੂਰੀ ਕੰਮਾਂ ਲਈ ਘਰ ਤੋਂ ਬਾਹਰ ਨਿਕਲਣਾ ਵੀ ਹੈ, ਤਾਂ ਮਾਸਕ ਦਾ ਪ੍ਰਯੋਗ ਕਰਦੇ ਹੋਏ ਸਮਾਜਿਕ ਦੂਰੀ ਬਰਕਰਾਰ ਰੱਖਣ।ਉਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਦੇ ਮੈਡੀਕਲ ਸਟੋਰਾਂ ਦੇ ਮਾਲਕਾਂ ਨੂੰ ਖਾਂਸੀ, ਜ਼ੁਕਾਮ, ਬੁਖਾਰ ਦੀ ਦਵਾਈ ਲੈਣ ਵਾਲੇ ਵਿਅਕਤੀਆਂ ਦਾ ਪੂਰਾ ਰਿਕਾਰਡ ਰੱਖਣ ਦੀ ਹਦਾਇਤ ਕੀਤੀ ਗਈ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media