Friday, October 18, 2024

ਜਥੇ: ਅਵਤਾਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਦਿੱਤੀ ਵਧਾਈ

PPN08101429

ਅੰਮ੍ਰਿਤਸਰ, 8 ਅਕਤੂਬਰ (ਗੁਰਪ੍ਰੀਤ ਸਿੰਘ)-ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਤੇ ਸਮੁੱਚੀਆਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਚੌਥੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਨੇ ਸ੍ਰੀ ਅੰਮ੍ਰਿਤਸਰ ਸ਼ਹਿਰ ਵਰੋਸਾਇਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਤੇ ਦੱਸੇ ਹੋਏ ਲੰਗਰ ਅਤੇ ਸੇਵਾ ਸਿਮਰਨ ਦੀ ਪ੍ਰਥਾ ਨੂੰ ਅੱਗੇ ਤੋਰਿਆ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਦਰ ਸਭ ਧਰਮਾਂ ਲਈ ਖੁੱਲਾ ਹੈ ਤੇ ਇਸ ਦੇ ਚਾਰੇ ਦਰਵਾਜੇ ਚਹੁੰ ਵਰਨਾਂ ਦੇ ਉਪਦੇਸ਼ ਨੂੰ ਉਜਾਗਰ ਕਰਦੇ ਹਨ।ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਇਸ ਦਰ ਤੇ ਦੂਰ-ਦੁਰਾਂਡੇ ਤੋਂ ਸੰਗਤਾਂ ਆਉਂਦੀਆਂ ਹਨ ਤੇ ਨਤਮਸਤਿਕ ਹੋ ਕੇ ਮਨੋ ਭਾਵਨਾਵਾਂ ਪੂਰਨ ਕਰਦੀਆਂ ਹਨ।ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤਕਰੀਬਨ ਇਕ ਲੱਖ ਤੋਂ ਵੱਧ ਸੰਗਤਾਂ ਹਰ ਰੋਜ਼ ਦਰਸ਼ਨ ਇਸ਼ਨਾਨ ਕਰਦੀਆਂ ਹਨ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਪਤਿਤਪੁਣੇ ਤੇ ਨਸ਼ਿਆਂ ਨੂੰ ਤਿਆਗ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਤੇ ਖੰਡੇ ਬਾਟੇ ਦੀ ਪਾਹੁਲ ਛਕ ਲੋਕ ਸੁਖੀਏ ਤੇ ਪ੍ਰਲੋਕ ਸੁਹੇਲੇ ਹੋਣ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …

Leave a Reply