Friday, October 30, 2026

ਕੋਰੋਨਾ ਸੰਕਟ – ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਲੋੜਵੰਦਾਂ ਦੀ ਮਦਦ ਜਾਰੀ

ਕੇਂਦਰ ਤੇ ਵੱਖ-ਵੱਖ ਸੂਬਾ ਸਰਕਾਰਾਂ ਨੂੰ ਸੌਂਪੀ ਜਾ ਚੁੱਕੀ ਹੈ 7 ਕਰੋੜ ਦੀ ਰਾਸ਼ੀ
ਧੂਰੀ, 27 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਸੰਤ ਨਿਰੰਕਾਰੀ ਮਿਸ਼ਨ ਧੂਰੀ ਬ੍ਰਾਂਚ ਵੱਲੋਂ ਮਾਨਵ ਏਕਤਾ ਦਿਵਸ ਮੌਕੇ ਜਿੱਥੇ ਅਨੇਕਾਂ ਲੋੜਵੰਦ ਪਰਿਵਾਰਾਂ ਨੂੰ PPNJ2704202001

ਸੁੱਕਾ ਰਾਸ਼ਨ ਵੰਡਿਆ ਗਿਆ, ਉਥੇ ਹੀ ਸੰਸਥਾ ਦੇ ਕਈ ਨੌਜਵਾਨਾਂ ਨੇ ਸਿਵਲ ਹਸਪਤਾਲ ਸੰਗਰੂਰ ਵਿਖੇ ਜਾ ਕੇ ਖੂਨ ਦਾਨ ਵੀ ਕੀਤਾ।ਸੰਤ ਚੈਰੀਟੇਬਲ ਫਾਊਂਡੇਸ਼ਨ ਧੂਰੀ ਵੱਲੋਂ ਨਾਕਿਆਂ ‘ਤੇ ਡਿਊਟੀ ਦੇ ਰਹੇ ਪੁਲਿਸ ਮੁਲਾਜ਼ਮਾਂ ਲਈ ਦੁੱਧ ਅਤੇ ਬਿਸਕੁੱਟਾਂ ਦੀ ਸੇਵਾ ਵੀ ਕੀਤੀ ਗਈ।ਸੰਤ ਨਿਰੰਕਾਰੀ ਮੰਡਲ ਜ਼ੋਨ ਪਟਿਆਲਾ ਦੇ ਜ਼ੋਨਲ ਇੰਚਾਰਜ ਰਾਧੇ ਸ਼ਿਆਮ ਅਤੇ ਧੂਰੀ ਦੇ ਸੰਯੋਜਕ ਬਾਬੂ ਵਿਨੋਦ ਕੁਮਾਰ ਨੇ ਦੱਸਿਆ ਕਿ ਮਾਤਾ ਸਵਿੰਦਰ ਹਰਦੇਵ ਜੀ ਦੀ ਪ੍ਰੇਰਣਾ ਸਦਕਾ ਮੰਡਲ ਵੱਲੋਂ ਪ੍ਰਧਾਨ ਮੰਤਰੀ ਕੋਰੋਨਾ ਰੀਲੀਫ ਫੰਡ ਵਿੱਚ 5 ਕਰੋੜ ਅਤੇ ਪੰਜਾਬ, ਹਰਿਆਣਾ, ਹਿਮਾਚਲ ਅਤੇ ਉਤਰਾਖੰਡ ਸੂਬਿਆਂ ਦੇ ਮੁੱਖ ਮੰਤਰੀ ਰੀਲੀਫ ਫੰਡ ਵਿੱਚ ਵੀ 50-50 ਲੱਖ ਦੀ ਸਹਾਇਤਾ ਰਾਸ਼ੀ ਭੇਂਟ ਕੀਤੀ ਜਾ ਚੁੱਕੀ ਹੈ।ਇਸ ਦੇ ਨਾਲ ਹੀ ਦੇਸ਼ ਭਰ ਦੇ ਨਿਰੰਕਾਰੀ ਭਵਨਾਂ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਜਰੂਰਤ ਪੈਣ ‘ਤੇ ਵਰਤਣ ਲਈ ਸਰਕਾਰ ਨੂੰ ਪੇਸ਼ਕਸ਼ ਵੀ ਕੀਤੀ ਗਈ ਹੈ।

Check Also

ਖਾਲਸਾ ਕਾਲਜ ਰਣਜੀਤ ਐਵੀਨਿਊ ਨੇ ਜੀ.ਐਨ.ਡੀ.ਯੂ ਦਾ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ 

ਡਿਗਰੀ ਕਾਲਜ ਵਜੋਂ ਏ-ਜ਼ੋਨ ਦੇ ਬੀ ਡਵੀਜ਼ਨ ’ਚ ਲਿਆ ਭਾਗ – ਡਾ. ਮਨਦੀਪ ਕੌਰ ਅੰਮ੍ਰਿਤਸਰ, …