ਹੁਸ਼ਿਆਰਪੁਰ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਹੁਸ਼ਿਆਰਪੁਰ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ
ਹੁਣ ਤੱਕ 448 ਸੈਂਪਲ ਲਏ ਗਏ ਹਨ, ਜਿਨਾਂ ਵਿਚੋਂ 354 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, 76 ਸੈਂਪਲਾਂ ਦੀ ਰਿਪੋਰਟ ਅਜੇ ਤੱਕ ਆਉਣੀ ਬਾਕੀ ਹੈ।ਉਨਾਂ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਆਉਣ ਵਾਲੇ ਸ਼ਰਧਾਲੂਆਂ ਸਮੇਤ ਅੱਜ 42 ਸੈਂਪਲ ਇਕੱਤਰ ਕੀਤੇ ਗਏ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਦੀ ਸਲਾਹ ਅਨੁਸਾਰ ਉਹ ਆਪਣੇ ਘਰਾਂ ਵਿੱਚ ਹੀ ਰਹਿਣ ਅਤੇ ਜੇਕਰ ਜ਼ਰੂਰੀ ਕੰਮਾਂ ਲਈ ਘਰ ਤੋਂ ਬਾਹਰ ਨਿਕਲਣਾ ਵੀ ਹੈ, ਤਾਂ ਮਾਸਕ ਦਾ ਪ੍ਰਯੋਗ ਕਰਦੇ ਹੋਏ ਸਮਾਜਿਕ ਦੂਰੀ ਬਰਕਰਾਰ ਰੱਖਣ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media