ਸਾਰੇ ਅਧਿਕਾਰੀਆਂ ਨੇ ਹਰਜੀਤ ਸਿੰਘ ਨਾਂ ਦੀਆਂ ਨੇਮ ਪਲੇਟਾਂ ਲਾਈਆਂ
ਚੰਡੀਗੜ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਅੱਜ ਸਬ ਇੰਸਪੈਕਟਰ ਹਰਜੀਤ ਸਿੰਘ ਦੀ ਬਹਾਦਰੀ ਦੀ ਪ੍ਰਸ਼ੰਸਾ ਕੀਤੀ ਜਿਨਾਂ ਨੇ ਆਪਣੀ ਜ਼ਿੰਦਗੀ ਦੀ ਪ੍ਰਵਾਹ ਕੀਤੇ ਬਿਨਾਂ ਸਬਜ਼ੀ ਮੰਡੀ ਪਟਿਆਲਾ ਵਿਖੇ ਕਰਫਿਊ ਦੌਰਾਨ ਹਿੰਮਤ ਅਤੇ ਬਹਾਦਰੀ ਨਾਲ ਆਪਣੀ ਡਿਊਟੀ ਨਿਭਾਈ।ਮੁੱਖ ਡਾਇਰੈਕਟਰ-ਕਮ -ਏ.ਡੀ.ਜੀ.ਪੀ ਬੀ.ਕੇ ਉਪਲ ਦੀ ਅਗਵਾਈ ਅਧੀਨ ਵਿਜੀਲੈਂਸ ਦੇ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਹਰਜੀਤ ਸਿੰਘ ਦੇ ਨਾਂ ਦੀ ਨੇਮ ਪਲੇਟ ਲਗਾ ਕੇ ਇਕਜੁੱਟਤਾ ਜਤਾਈ।
ਵਿਜੀਲੈਂਸ ਬਿਉਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਦੇ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਸਬ-ਇੰਸਪੈਕਟਰ ਹਰਜੀਤ ਸਿੰਘ ਦੀ ਬੇਮਿਸਾਲ ਬਹਾਦਰੀ ਦੀ ਪ੍ਰਸ਼ੰਸਾ ਕੀਤੀ ਹੈ।ਉਸ ਦੀ ਬਹਾਦਰੀ ਦੇ ਸਤਿਕਾਰ ਵਜੋਂ, ਸਭ ਨੇ ਹਰਜੀਤ ਦੇ ਨਾਂ ਦਾ ਬੈਜ਼ ਲਾ ਕੇ ਇਕਜੁੱਟਤਾ ਮੀਟਿੰਗ ਕੀਤੀ ਅਤੇ ਕਰਫਿਊ ਦੌਰਾਨ ਕੋਰੋਨਾ ਵਾਇਰਸ ਖ਼ਿਲਾਫ਼ ਜੰਗ ਵਿੱਚ ਸ਼ਾਨਦਾਰ ਕੰਮ ਕਰਨ ਲਈ ਪੰਜਾਬ ਪੁਲਿਸ ਦੇ ਇਸ ਅਧਿਕਾਰੀ ਦੀ ਪ੍ਰਸ਼ੰਸਾ ਕੀਤੀ।