ਬਰਨਾਲਾ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਫੈਲਣ ਤੋਂ ਬਚਾਅ ਦੇ ਮ ੱਦੇਨਜ਼ਰ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਆਦੇਸ਼ਾਂ
ਅਨੁਸਾਰ ਮੰਡੀਆਂ ਵਿਚ ਮਾਸਕ ਦੀ ਵਰਤੋਂ ਯਕੀਨੀ ਬਣਾਉਣ ਹਿੱਤ ਮਾਰਕੀਟ ਕਮੇਟੀ ਬਰਨਾਲਾ ਵਲੋਂ ਸਖ਼ਤੀ ਕੀਤੀ ਜਾ ਰਹੀ ਹੈ। ਸਬਜ਼ੀ ਮੰਡੀ ਵਿਚ ਲੇਬਰ ਵਲੋਂ ਮਾਸਕ ਨਾ ਪਾਉੁਣ ਦੇ ਮਾਮਲੇ ਵਿਚ ਅਜ 8 ਹੋਰ ਆੜ੍ਹਤੀਆਂ ਨੂੰ 4 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਮੰਡੀ ਅਫਸਰ ਜਸਪਾਲ ਸਿੰਘ ਦੀ ਦੇਖ-ਰੇਖ ਅਧੀਨ ਸੁਪਰਡੈਂਟ ਕੁਲਵਿੰਦਰ ਸਿੰਘ ਭੁੱਲਰ, ਮੰਡੀ ਸੁਪਰਵਾਈਜ਼ਰ ਜਗਸੀਰ ਸਿੰੰਘ ਤੇ ਰਾਜ ਕੁਮਾਰ ਦੀ ਟੀਮ ਵਲੋਂ ਸਬਜ਼ੀ ਮੰਡੀ ਵਿੱਚ ਚੈਕਿੰਗ ਕੀਤੀ ਗਈ ਅਤੇ ਲੇਬਰ ਦੇ ਮਾਸਕ ਨਾ ਪਾਇਆ ਹੋਣ ’ਤੇ 8 ਆੜ੍ਹਤੀਆਂ ਨੂੰ 4000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਸਕੱਤਰ ਮਾਰਕੀਟ ਕਮੇਟੀ ਗੁਰਲਾਲ ਸਿੰਘ ਨੇ ਦੱਸਿਆ ਕਿ ਆੜ੍ਹਤੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲੇਬਰ ਦੇ ਮਾਸਕ ਪਾਉਣਾ ਯਕੀਨੀ ਬਣਾਉਣ।ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ 10 ਆੜ੍ਹਤੀਆਂ ਨੂੰ 5000 ਰੁਪਏ ਜੁਰਮਾਨਾ ਕੀਤਾ ਜਾ ਚੁੱਕਾ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media