ਪਠਾਨਕੋਟ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਹਲਕਾ ਪਠਾਨੋਕਟ ਵਿਧਾਇਕ ਅਮਿਤ ਵਿਜ ਨੇ ਕਰੋਨਾ ਮੁਕਤ ਹੋਏ ਚਾਰ ਪਾਜ਼ਟਿਵ ਮਰੀਜ਼ਾਂ ਦਾ ਫੁੱਲਾਂ ਦੀ
ਵਰਖਾ ਕਰ ਕੇ ਸਵਾਗਤ ਕੀਤਾ ਅਤੇ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਜੋ ਸਟਾਫ ਕਰੋਨਾ ਪਾਜ਼ਟਿਵ ਰੋਗੀਆਂ ਦਾ ਇਲਾਜ ਕਰ ਰਹੇ ਹਨ ਉਨ੍ਹਾਂ ਦੇ ਪ੍ਰਸੰਸਾ ਕੀਤੀ।ਉਨਾਂ ਕਿਹਾ ਕਿ ਆਈਸੋਲੇਸ਼ਨ ਵਾਰਡ ਵਿੱਚ ਕਰੋਨਾ ਪਾਜ਼ਟਿਵ ਰੋਗੀਆਂ ਦਾ ਇਲਾਜ ਕਰ ਰਹੇ ਸਿਹਤ ਵਿਭਾਗ ਦੇ ਡਾਕਟਰ ਅਤੇ ਕਰਮਚਾਰੀ ਹੀ ਅਸਲੀ ਯੋਧੇ ਹਨ।ਕਰੋਨਾ ਦੀ ਲੜਾਈ ਵਿੱਚ ਜੋ 9 ਲੋਕ ਕਰੋਨਾ ਮੁਕਤ ਹੋਏ ਹਨ ਉਹ ਇਨ੍ਹਾਂ ਲੋਕਾਂ ਦੀ ਮਿਹਨਤ ਦਾ ਨਤੀਜਾ ਹੈ।
ਡਾ. ਭੁਪਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਿਹਤ ਵਿਭਾਗ ਵੱਲੋਂ ਜੋ ਹਦਾਇਤਾਂ ਉਨ੍ਹਾਂ ਨੂੰ ਪਹੁੰਚ ਰਹੀਆਂ ਹਨ ਉਸ ਪ੍ਰੋਟੋਕੋਲ ਨੂੰ ਧਿਆਨ ਵਿੱਚ ਰੱਖ ਕੇ ਹੀ ਰੋਗੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਹੁਣ ਤੱਕ 9 ਕਰੋਨਾ ਪਾਜ਼ਟਿਵ ਮਰੀਜ਼ ਜੋ ਪੂਰੀ ਤਰ੍ਹਾਂ ਕਰੋਨਾ ਮੁਕਤ ਹੋ ਕੇ ਆਪਣੇ ਘਰਾਂ ਨੂੰ ਗਏ ਹਨ ਅਤੇ ਇਸ ਸਮੇਂ 15 ਕਰੋਨਾ ਮਰੀਜ਼ਾਂ ਦਾ ਇਲਾਜ ਸਿਵਲ ਹਸਪਤਾਲ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਚੱਲ ਰਿਹਾ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media