Sunday, March 15, 2026

ਗੁਰਦੁਆਰਾ ਦੁਖ ਭੰਜਨੀ ਬੇੇਰੀ ਕੋਲ ਸ੍ਰੀ ਅਖੰਡ ਪਾਠਾਂ ਲਈ ਪੰਜ ਨਵੇਂ ਕਮਰੇ ਤਿਆਰ

ਸੰਗਤਾਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨਾਲ ਵੱਧ ਤੋਂ ਵੱਧ ਸਹਿਯੋਗ ਕਰਨ-ਗਿਆਨੀ ਜਗਤਾਰ ਸਿੰਘ

PPN08101431

ਅੰਮ੍ਰਿਤਸਰ, ੮ ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਅੰਤਿ੍ਰੰਗ ਕਮੇਟੀ ਵੱਲੋਂ ਅਹਿਮ ਫੈਸਲਾ ਕਰਕੇ ਸੰਗਤਾਂ ਦੀ ਲੋੜ ਨੂੰ ਮੁੱਖ ਰਖਦਿਆਂ ਗੁਰਦੁਆਰਾ ਦੁੱਖ ਭੰਜਨੀ ਬੇਰੀ ਵਿਖੇ ਸ੍ਰੀ ਅਖੰਡ ਪਾਠਾਂ ਲਈ ੫ ਨਵੇਂ ਕਮਰੇ ਤਿਆਰ ਕਰਨ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਸੀ ਜਿਨਾਂ ਨੇ ਇਹ ਕਮਰੇ ਤਿਆਰ ਕਰਕੇ ਅੱਜ ਦਫ਼ਤਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸੌਂਪ ਦਿੱਤੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕੀਤਾ।ਉਨ੍ਹਾਂ ਕਿਹਾ ਕਿ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਵੱਧਦੀ ਆਮਦ ਨੂੰ ਸਨਮੁੱਖ ਰੱਖਦਿਆਂ ਗੁਰਦੁਆਰਾ ਦੁਖ ਭੰਜਨੀ ਬੇਰੀ ਵਿਖੇ ਅਖੰਡ ਪਾਠਾਂ ਲਈ ਨਵੇਂ ਕਮਰੇ ਤਿਆਰ ਕਰਨ ਲਈ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਸੀ।ਜਿਨ੍ਹਾਂ ਨੇ ਸੰਗਤਾਂ ਦੇ ਸਹਿਯੋਗ ਨਾਲ ੫ ਨਵੇਂ ਕਮਰੇ ਤਿਆਰ ਕਰਕੇ ਦਫ਼ਤਰ ਨੂੰ ਸੌਂਪ ਦਿੱਤੇ ਹਨ।ਉਨ੍ਹਾਂ ਸੰਗਤਾਂ ਨੂੰ ਕਿਹਾ ਕਿ ਸੇਵਾ ਦੇ ਖੇਤਰ ਵਿੱਚ ਸੰਗਤਾਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨਾਲ ਵੱਧ ਤੋਂ ਵੱਧ ਸਹਿਯੋਗ ਕਰਨ।
ਇਸ ਮੌਕੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਇਨ੍ਹਾਂ ਕਮਰਿਆਂ ਦੀ ਸੇਵਾ ਸੌਂਪੀ ਸੀ ਜੋ ਸੰਗਤਾਂ ਦੇ ਸਹਿਯੋਗ ਸੰਪੂਰਨ ਕਰਕੇ ਸ਼੍ਰੋਮਣੀ ਕਮੇਟੀ ਦੇੇ ਸਪੁਰਦ ਕੀਤੇ ਗਏ ਹਨ।ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਅਰਦਾਸ ਭਾਈ ਕੁਲਵਿੰਦਰ ਸਿੰਘ ਅਰਦਾਸੀਏ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੱੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਸਮਾਗਮ ਸਮੇਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਾਲੇ, ਬਾਬਾ ਸ਼ਿੰਦਾ ਸਿੰਘ ਹਜ਼ੂਰ ਸਾਹਿਬ ਵਾਲੇ, ਬਾਬਾ ਸੁੱਖਾ ਸਿੰਘ ਭੂਰੀ ਵਾਲੇ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀ: ਹੱੈਡ ਗ੍ਰੰਥੀ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ, ਸ. ਸਤਬੀਰ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਸਕੱਤਰ ਸਿੰਘ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਤੇ ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਸਵਿੰਦਰਪਾਲ ਸਿੰਘ, ਸ. ਇੰਦਰਪਾਲ ਸਿੰਘ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਗੁਰੂ ਘਰੋਂ ਸਿਰੋਪਾਓ ਦੀ ਬਖਸਿਸ਼ ਕੀਤੀ।ਇਸ ਮੌਕੇ ਸ. ਬੇਅੰਤ ਸਿੰਘ ਅਨੰਦਪੁਰੀ, ਸ. ਜਤਿੰਦਰ ਸਿੰਘ ਤੇ ਸ. ਸੁਖਰਾਜ ਸਿੰਘ ਐਡੀ: ਮੈਨੇਜਰ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਸੁਪਰਵਾਈਜ਼ਰ, ਸ. ਅਰਵਿੰਦਰ ਸਿੰਘ ਸਾਸਨ ਏ.ਪੀ.ਆਰ.ਓ, ਸ. ਜਗਜੀਤ ਸਿੰਘ, ਸ. ਦਿਲਮੋਹਨ ਸਿੰਘ ਤੇ ਸ. ਬਲਜੀਤ ਸਿੰਘ ਆਦਿ ਮੌਜੂਦ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply