Wednesday, October 7, 2026

ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਹਜ਼ੂਰ ਸਾਹਿਬ ਤੋਂ ਸ਼ਰਧਾਲੂ ਪਰਤਣੇ ਸ਼ੁਰੂ

ਟੈਸਟਿੰਗ ਤੋਂ ਬਾਅਦ ਘਰਾਂ ਵਿੱਚ ਹੀ ਨਿਯਮਾਂ ਅਨੁਸਾਰ ਇਕਾਂਤਵਾਸ ਕਰਨ ਦੀ ਹਦਾਇਤ

ਸੰਗਰੂਰ, 27 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਤੋਂ ਸੰਗਰੂਰ ਨਾਲ PPNJ2704202005ਸਬੰਧਤ ਸੰਗਤ ਦੀ ਵਾਪਸੀ ਸਬੰਧੀ ਸ਼ੁਰੂ ਹੋ ਚੁੱਕੀ ਹੈ ਅਤੇ ਬੱਸਾਂ ਰਾਹੀਂ ਪਰਤ ਰਹੀ ਸਾਰੀ ਸੰਗਤ ਦਾ ਸਿਵਲ ਹਸਪਤਾਲ ਵਿਖੇ ਸਮਾਜਿਕ ਦੂਰੀ ਦਾ ਖਿਆਲ ਰੱਖਦੇ ਹੋਏ ਟੈਸਟ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਘਰ `ਚ ਇਕਾਂਤਵਾਸ ਲਈ ਹਦਾਇਤ ਕੀਤੀ ਜਾ ਰਹੀ ਹੈ।
           ਡਿਪਟੀ ਕਮਿਸ਼ਨਰ ਘਨਸਿਆਮ ਥੋਰੀ ਨੇ ਦੱਸਿਆ ਕਿ ਜਿਲ੍ਹਾ ਸੰਗਰੂਰ ਨਾਲ ਸਬੰਧਤ 189 ਸ਼ਰਧਾਲੂ, ਮਾਰਚ ਮਹੀਨੇ ਵਿੱਚ ਸ਼੍ਰੀ ਹਜ਼ੂਰ ਸਾਹਿਬ ਵਿਖੇ ਗਏ ਸਨ, ਪਰ ਅਚਾਨਕ ਹੋਏ ਲਾਕਡਾਊਨ ਕਾਰਨ ਉਥੇ ਹੀ ਫਸ ਗਏ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ਰਧਾਲੂਆਂ ਵਿਚੋਂ 14 ਪਹੁੰਚੇ ਹਨ ਅਤੇ ਬਾਕੀ ਸ਼ਰਧਾਲੂ ਵੀ ਜਲਦ ਪਹੁੰਚ ਜਾਣਗੇ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …