Friday, October 9, 2026

ਸਾਬਕਾ ਫੌਜੀਆਂ ਨੇ ਕਣਕ ਦੀ ਸੁਰੱਖਿਅਤ ਖਰੀਦ ਲਈ ਮੰਡੀਆਂ ’ਚ ਸੰਭਾਲੇ ਮੋਰਚੇ

ਮੰਡੀ ਬੋਰਡ ਦੀ ਸਹਾਇਤਾ ਲਈ 55 ਮੰਡੀਆਂ ’ਚ 288 ਜੀ.ਓ.ਜੀ ਤਾਇਨਾਤ

ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਣਕ ਦੀ ਨਿਰਵਿਘਨ ਅਤੇ ਸੁਰੱਖਿਅਤ ਖਰੀਦ ਨੂੰ ਯਕੀਨੀ ਬਣਾਉਣ ਲਈ ਸਾਬਕਾ ਫੌਜੀਆਂ ਨੇ ਵੀ Shivdular Singh DCਅਨਾਜ ਮੰਡੀਆਂ ਵਿੱਚ ਮੋਰਚੇ ਸੰਭਾਲੇ ਹੋਏ ਹਨ ਤਾਂ ਕਿ ਕੋਵਿਡ-19 ਕਾਰਨ ਕਰਫਿਊ ਦੇ ਮੱਦੇਨਜ਼ਰ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਲਿਆਉਣ ਅਤੇ ਵੇਚਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ ਅਤੇ ਕਿਸਾਨ ਤੇ ਮਜ਼ਦੂਰ ਵਾਇਰਸ ਤੋਂ ਬਚੇ ਰਹਿਣ।
             ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਗਾਰਡੀਅਨਜ਼ ਆਫ ਗਵਰਨੈਂਸ (ਖੁਸ਼ਹਾਲੀ ਦੇ ਰਾਖਿਆਂ) ਨੂੰ ਖਰੀਦ ਪ੍ਰਕ੍ਰਿਆ ਲਈ ਮੰਡੀ ਬੋਰਡ ਦੀ ਸਹਾਇਤਾ ਵਾਸਤੇ ਮੰਡੀਆਂ ਵਿੱਚ ਤਾਇਨਾਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਵੇਲੇ 288 ਜੀ.ਓ.ਜੀ. ਜਿਲੇ੍ਹੇ ਦੀਆਂ 55 ਮੰਡੀਆਂ ’ਚ ਚੱਲ ਰਹੇ ਖਰੀਦ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ।ਜੀ.ਓ.ਜੀ ਵੱਲੋਂ ਸਾਫ-ਸਫਾਈ ਦੀਆਂ ਹਾਲਤਾਂ ਬਾਰੇ ਰਿਪੋਰਟ ਕਰਨ ਤੋਂ ਇਲਾਵਾ ਕਿਸੇ ਵੀ ਹੋਰ ਮਸਲੇ ਬਾਰੇ ਤੁਰੰਤ ਸੀਨੀਅਰ ਅਥਾਰਟੀ ਦੇ ਨੋਟਿਸ ਵਿੱਚ ਲਿਆਉਂਦੇ ਹਨ।
            ਜੀ.ਓ.ਜੀ ਦੇ ਜਿਲ੍ਹਾ ਮੁਖੀ ਸੇਵਾ ਮੁਕਤ ਕਰਨਲ ਸਰਬਿੰਦਰ ਸਿੰਘ ਨੇ ਦੱਸਿਆ ਕਿ ਉਨਾਂ ਵੀ ਕੱਲ੍ਹ ਭਗਤਾਂਵਾਲਾ, ਜੰਡਿਆਲਾ ਗੁਰੂ, ਟਾਂਗਰਾ, ਰਈਆ ਆਦਿ ਮੰਡੀਆਂ ਵਿੱਚ ਜਾ ਕੇ ਜੀ.ਓ.ਜੀ ਦੀ ਹੌਸਲਾ ਅਫਜ਼ਾਈ ਕਰਨ ਦੇ ਨਾਲ-ਨਾਲ ਜ਼ਰੂਰੀ ਹਦਾਇਤਾਂ ਦਿੱਤੀਆਂ ਹਨ।ਇਸ ਮੌਕੇ ਕਰਨਲ ਗੱਜਣ ਸਿੰਘ ਬਾਜਵਾ, ਮੇਜਰ ਪੀ.ਐਸ ਹੁੰਦਲ, ਕੈਪਟਨ ਜੋਬਨ ਸਿੰਘ ਤੇ ਕੈਪਟਨ ਭੁਪਿੰਦਰ ਸਿੰਘ ਵੀ ਹਾਜ਼ਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …