ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲ ਨਾਲ ਕੇਂਦਰ ਸਰਕਾਰ, ਪੰਜਾਬ
ਸਰਕਾਰ ਤੇ ਮਹਾਰਾਸ਼ਟਰ ਦੀ ਸਰਕਾਰ ਦੀਆਂ ਸਾਂਝੀਆਂ ਕੋਸ਼ਿਸ਼ਾਂ ਸਦਕਾ ਤਖ਼ਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖ ਫਸੇ ਯਾਤਰੀਆਂ ਦਾ ਪਹਿਲਾ ਜਥਾ 2 ਬੱਸਾਂ ਰਾਹੀਂ ਅੰਮ੍ਰਿਤਸਰ ਪੁੱਜ ਗਿਆ ਹੈ।ਐਸ.ਡੀ.ਐਮ ਵਿਕਾਸ ਹੀਰਾ ਨੇ ਦੱਸਿਆ ਕਿ ਇੰਨਾਂ ਬੱਸਾਂ ਵਿਚ 42 ਯਾਤਰੀ ਪਹੁੰਚੇ ਸਨ, ਜਿੰਨਾ ਦਾ ਛੇਹਰਟਾ ਡਿਸਪੈਂਸਰੀ ਵਿੱਚ ਡਾਕਟਰੀ ਮੁਆਇਨਾ ਕੀਤਾ ਗਿਆ।ਡਾਕਟਰੀ ਰਿਪੋਰਟ ਵਿਚ ਸਾਰੇ ਯਾਤਰੀ ਸਰੀਰਕ ਤੌਰ ‘ਤੇ ਤੰਦਰੁਸਤ ਪਾਏ ਗਏ ਹਨ ਅਤੇ ਜਿਸ ਕਾਰਨ ਸਾਰੇ ਯਾਤਰੀਆਂ ਨੂੰ ਘਰ ਭੇਜ ਦਿੱਤਾ ਗਿਆ ਹੈ, ਪਰ ਅਗਲੇ 14 ਦਿਨ ਆਪਣੇ ਆਪ ਨੂੰ ਇਕਾਂਤਵਾਸ ਵਿਚ ਰਹਿਣ ਦੀ ਸਲਾਹ ਦਿੱਤੀ ਗਈ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media