ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ ਬਿਉਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਪਰਸਤੁਆਨ ਪੇਂਗਾਨਟ ਅਗਾਮਾ ਸਿੱਖ ਪੁਚੋਂਗ (ਮਲੇਸ਼ੀਆ) ਦੇ ਪ੍ਰਧਾਨ ਅਵਤਾਰ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਵੱਡ ਅਕਾਰੀ ਪਾਵਨ ਸਰੂਪ ਤਿਆਰ ਕੀਤਾ ਗਿਆ ਹੈ।ਜਿਸ ’ਤੇ ਸੰਗਤਾਂ ਨੇ ਬਹੁਤ ਇਤਰਾਜ਼ ਜਤਾਇਆ ਹੈ।ਇਸ ਲਈ ਸੰਗਤਾਂ ਵੱਲੋਂ ਪੁੱਜੀਆਂ ਸ਼ਿਕਾਇਤਾਂ ’ਤੇ ਸਖ਼ਤ ਨੋਟਿਸ ਲੈਂਦਿਆਂ ਉਨਾਂ (ਗਿਆਨੀ ਹਰਪ੍ਰੀਤ ਸਿੰਘ) ਵਲੋਂ ਪੰਦਰਾਂ ਦਿਨਾਂ ਦੇ ਅੰਦਰ-ਅੰਦਰ ਸਮੁੱਚੀ ਪ੍ਰਬੰਧਕ ਕਮੇਟੀ ਨੂੰ ਇਸ ਸਬੰਧੀ ਲਿਖਤੀ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ ਲਈ ਪੱਤਰ ਜਾਰੀ ਕਰ ਦਿੱਤਾ ਹੈ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …