Thursday, December 12, 2024

ਕੋਰੋਨਾ ਮਹਾਂਮਾਰੀ – ਜਾਨ ਪ੍ਰਵਾਹ ਕੀਤੇ ਬਿਨਾਂ ਅਨਾਜ ਭੰਡਾਰ ਕਰਨ ‘ਚ ਜੁੱਟੇ ਐਫ.ਸੀ.ਆਈ ਮੁਲਾਜ਼ਮ ਤੇ ਪੱਲੇਦਾਰ

ਪੰਜਾਬ ਦੀਆਂ ਮੰਡੀਆਂ ਵਿੱਚੋਂ 4 ਲੱਖ ਮੀਟਰਕ ਟਨ ਤੋਂ ਵੱਧ ਹੋ ਚੁੱਕੀ ਹੈ ਕਣਕ ਦੀ ਖਰੀਦ – ਚੱਠਾ
ਧੂਰੀ, 28 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕਣਕ ਦੇ ਖਰੀਦ ਸੀਜ਼ਨ ‘ਚ ਫੂਡ ਕਾਰਪੋਰੇਸ਼ਨ ਆਫ ਇੰਡੀਆ ਦੇ ਹਜ਼ਾਰਾਂ S.S Chathaਅਧਿਕਾਰੀ, ਕਰਮਚਾਰੀ ਅਤੇ ਲੱਖਾਂ ਪੱਲੇਦਾਰ-ਮਜ਼ਦੂਰ ਕਣਕ ਭੰਡਾਰ ਕਰਨ ਵਿੱਚ ਲਗਾਤਾਰ ਜੁਟੇ ਹੋਏ ਹਨ ਅਤੇ ਹੁਣ ਤੱਕ ਪੰਜਾਬ ਤੇ ਹਰਿਆਣਾ ਵਿੱਚੋਂ ਦੇਸ਼ ਦੇ ਹੋਰਨਾਂ ਸੂਬਿਆਂ ਵਿੱਚ 1500 ਸਪੈਸ਼ਲਾਂ ਰਾਹੀਂ 39 ਲੱਖ ਮੀਟਰਕ ਟਨ ਦੇ ਕਰੀਬ ਚਾਵਲ ਅਤੇ ਕਣਕ ਜਰੂਰਤਮੰਦ ਲੋਕਾਂ ਨੂੰ ਵੰਡਣ ਲਈ ਭੇਜੀ ਜਾ ਚੁੱਕੀ ਹੈ।
               ਐਫ.ਸੀ.ਆਈ ਐਗਜ਼ੀਕਿਊਟਿਵ ਸਟਾਫ ਯੂਨੀਅਨ ਦੇ ਕੁੱਲ ਹਿੰਦ ਪ੍ਰਧਾਨ ਐਸ.ਐਸ ਚੱਠਾ ਨੇ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨੀਂ ਦਿਨੀਂ ਵਿਸ਼ਵ ਭਰ ਵਿੱਚ ਫੈਲੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਕਾਰਣ ਜਿੱਥੇ ਪੁਲਿਸ, ਡਾਕਟਰ ਅਤੇ ਪੱਤਰਕਾਰ ਵਰਗ ਆਦਿ ਕੋਰੋਨਾ ਖਿਲਾਫ ਲੜਾਈ ਲੜਣ ਵਿੱਚ ਫਰੰਟ ਲਾਈਨ ‘ਤੇ ਖੜੇ ਹਨ, ਉਥੇ ਹੀ ਐਫ.ਸੀ.ਆਈ. ਮੁਲਾਜ਼ਮ ਤੇ ਮਜ਼ਦੂਰ-ਪੱਲੇਦਾਰ ਦੇਸ਼ ਦੇ ਲੋਕਾਂ ਲਈ ਅੰਨ ਭੰਡਾਰ ਕਰਨ ਵਿੱਚ ਲੱਗੇ ਹੋਏ ਹਨ।ਚੱਠਾ ਨੇ ਦੱਸਿਆ ਕਿ ਐਫ.ਸੀ.ਆਈ ਵੱਲੋਂ ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚੋਂ 4 ਲੱਖ ਮੀਟਰਕ ਟਨ ਤੋਂ ਵੱਧ ਕਣਕ ਖਰੀਦੀ ਜਾ ਚੁੱਕੀ ਹੈ।
               ਦੱਸਣਯੋਗ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਦੇਸ਼ ਦੇ ਕਰੀਬ 80 ਕਰੋੜ ਜਰੂਰਤਮੰਦ ਲੋਕਾਂ ਨੂੰ ਨੈਸ਼ਨਲ ਫੂਡ ਸਕਿਊਰਟੀ ਐਕਟ ਦੇ ਤਹਿਤ 5 ਕਿਲੋ ਅਨਾਜ ਪ੍ਰਤੀ ਵਿਅਕਤੀ ਨੂੰ ਮੁਫਤ ਦੇਣ ਦੇ ਐਲਾਨ ਤੋਂ ਬਾਅਦ ਇਹ ਅਨਾਜ ਜਰੂਰਤਮੰਦ ਲੋਕਾਂ ਨੂੰ ਵੰਡਿਆ ਜਾ ਰਿਹਾ ਹੈ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …