ਅੰਮ੍ਰਿਤਸਰ, 28 ਅਪ੍ਰੈਲ – (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਮਹਾਮਾਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਨੂੰ ਸੈਨੇਟਾਈਜ਼ ਕਰਨ
ਲਈ ਜਗਤ ਸੁੱਖ ਇੰਡਸਟਰੀ ਲੁਧਿਆਣਾ ਅਤੇ ਅਕਾਲ ਚੈਨਲ ਯੂ.ਕੇ ਵੱਲੋਂ ਸਾਂਝੇ ਤੌਰ ’ਤੇ ਮਸ਼ੀਨ ਭੇਟ ਕੀਤੀ ਗਈ।ਯੂ.ਕੇ ਨਿਵਾਸੀ ਅਮਰੀਕ ਸਿੰਘ ਕੂਨਰ ਦੇ ਇਸ ਉਦਮ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਵਰਤਮਾਨ ਸਮੇਂ ਦੀ ਲੋੜ ਹੈ।
ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਜਗਤ ਸੁੱਖ ਇੰਡਸਟਰੀ ਤੇ ਅਕਾਲ ਚੈਨਲ ਯੂ.ਕੇ ਦਾ ਸ਼੍ਰੋਮਣੀ ਕਮੇਟੀ ਵੱਲੋਂ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਇਸ ਮਸ਼ੀਨ ਨੂੰ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਵਾਂ, ਦਫ਼ਤਰਾਂ ਤੇ ਜੋੜਾ ਘਰਾਂ ਆਦਿ ਨੂੰ ਨਿਰੰਤਰ ਸੈਨੇਟਾਈਜ਼ ਕਰਨ ਲਈ ਵਰਤਿਆ ਜਾਵੇਗਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਵੀ ਇਸ ਨਾਲ ਸਪਰੇਅ ਕੀਤੀ ਜਾਵੇਗੀ।ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਭੇਟ ਕੀਤੇ ਗਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਮੁਖਤਾਰ ਸਿੰਘ, ਇਕਬਾਲ ਸਿੰਘ ਮੁਖੀ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਜਸਪਾਲ ਸਿੰਘ ਢੱਡੇ, ਅਕਾਲ ਚੈਨਲ ਤੇ ਜਗਤ ਸੁੱਖ ਇੰਡਸਟਰੀ ਵੱਲੋਂ ਤੇਜਿੰਦਰ ਸਿੰਘ ਰੰਧਾਵਾ, ਹਰਪ੍ਰੀਤ ਸਿੰਘ ਮੱਖੂ, ਚਰਨਜੀਤ ਸਿੰਘ, ਗੁਰਵਿੰਦਰ ਸਿੰਘ, ਅਮਰਜੀਤ ਸਿੰਘ, ਸੁਖਪ੍ਰੀਤ ਸਿੰਘ ਉਦੋਕੇ, ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਕੁਹਾੜਕਾ ਆਦਿ ਹਾਜ਼ਰ ਸਨ।