Thursday, May 8, 2025
Breaking News

ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਵੱਲੋਂ ਲੰਗਰ ਗੁਰੂ ਰਾਮਦਾਸ ਜੀ ਲਈ ਇੱਕ ਲੱਖ ਭੇਟ

ਅੰਮ੍ਰਿਤਸਰ, 28 ਅਪ੍ਰੈਲ – (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਨੇ ਲੰਗਰ ਸ੍ਰੀ ਗੁਰੂ PPNJ2804202002ਰਾਮਦਾਸ ਜੀ ਲਈ ਇੱਕ ਲੱਖ ਰੁਪਏ ਭੇਟ ਕੀਤੇ ਹਨ।ਉਨ੍ਹਾਂ ਨੇ ਇਸ ਰਾਸ਼ੀ ਦਾ ਚੈੱਕ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਦੇ ਸਕੱਤਰ ਮਨਜੀਤ ਸਿੰਘ ਬਾਠ ਅਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ ਨੂੰ ਸੌਂਪਿਆ।ਮਨਜੀਤ ਸਿੰਘ ਬਾਠ ਅਤੇ ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ ਨੇ ਭਾਈ ਰਵਿੰਦਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਗੁਰਵਿੰਦਰ ਸਿੰਘ ਦੇਵੀਦਾਸਪੁਰ, ਗੁਰਪ੍ਰੀਤ ਸਿੰਘ ਤੇ ਹਰਭਜਨ ਸਿੰਘ ਵੀ ਮੌਜੂਦ ਸਨ।

Check Also

ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ

ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …