Tuesday, November 24, 2026

ਲੌਂਗੋਵਾਲ ਨੇ ਸ੍ਰੀ ਹਜ਼ੂਰ ਸਾਹਿਬ ਤੋਂ ਸੰਗਤ ਨੂੰ ਲੈਣ ਗਏ ਡਰਾਇਵਰ ਦੀ ਮੌਤ ’ਤੇ ਦੁੱਖ ਪ੍ਰਗਾਇਆ

ਅੰਮ੍ਰਿਤਸਰ, 28 ਅਪ੍ਰੈਲ – (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਵਿਖੇ ਤਾਲਾਬੰਦੀ ਦੌਰਾਨ ਰੁਕੀ ਸੰਗਤ ਨੂੰ ਵਾਪਸ Gobind-Singh-Longowal-300x283ਲਿਆਉਣ ਲਈ ਭੇਜੀਆਂ ਗਈਆਂ ਬੱਸਾਂ ਦੇ ਇਕ ਡਰਾਇਵਰ ਮਨਜੀਤ ਸਿੰਘ ਦੀ ਮੌਤ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਸ਼ੋਕ ਸੁਨੇਹੇ ਵਿਚ ਕਿਹਾ ਲੌਂਗੋਵਾਲ ਨੇ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੰਗਤ ਨੂੰ ਲਿਆਉਣ ਲਈ ਭੇਜੀਆਂ ਬੱਸਾਂ ਦੇ ਡਰਾਇਵਰਾਂ ਵਿੱਚੋਂ ਮਨਜੀਤ ਸਿੰਘ ਦੀ ਦਿਲ ਦੇ ਦੌਰੇ ਕਾਰਨ ਹੋਈ ਮੌਤ ਦੁਖਦਾਈ ਹੈ।ਉਨ੍ਹਾਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਜਤਾਈ ਅਤੇ ਉਸ ਦੀ ਆਤਮਿਕ ਸ਼ਾਂਤੀ ਲਈ ਕਰਤਾ ਪੁਰਖ ਅੱਗੇ ਅਰਦਾਸ ਵੀ ਕੀਤੀ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …