ਪਟਿਆਲਾ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੀ.ਆਰ.ਟੀ.ਸੀ ਦੇ ਚੇਅਰਮੈਨ ਕੇ.ਕੇ ਸ਼ਰਮਾ ਨੇ ਦੱਸਿਆ ਹੈ ਕਿ ਪਿਛਲੇ ਦਿਨੀਂ ਨਾਂਦੇੜ ਸਾਹਿਬ ਵਿਖੇ ਫਸੇ
ਸ਼ਰਧਾਲੂਆਂ ਨੂੰ ਲੈਣ ਲਈ ਪਟਿਆਲਾ ਤੋਂ 32 ਬੱਸਾਂ ਦਾ ਕਾਫ਼ਲਾ ਰਵਾਨਾ ਹੋਇਆ ਸੀ।ਜਿਸ ਵਿਚੋਂ ਇਕ ਡਰਾਈਵਰ ਮਨਜੀਤ ਸਿੰਘ ਦੀ ਰਸਤੇ ਵਿੱਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਉਸ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗਰਾਂਟ ਦਾ ਐਲਾਨ ਕੀਤਾ।
ਪੀ.ਆਰ.ਟੀ.ਸੀ ਦੇ ਚੇਅਰਮੈਨ ਨੇ ਇਸ ਦੁੱਖ ਦੀ ਘੜੀ `ਚ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨਾਂ ਕਿਹਾ ਕਿ ਕਰਫਿਊ ਦੌਰਾਨ ਵੱਖ-ਵੱਖ ਸੂਬਿਆਂ `ਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਜਿਥੇ ਵੀ ਪੀ.ਆਰ.ਟੀ.ਸੀ ਦੀਆਂ ਬੱਸਾਂ ਜਾ ਰਹੀਆਂ ਹਨ ਉਥੇ ਨਾਲ ਜਾ ਰਹੇ ਸਟਾਫ਼ ਦੇ ਰਹਿਣ, ਖਾਣ, ਦਵਾਈਆਂ ਅਤੇ ਮੈਡੀਕਲ ਚੈਕਅਪ ਕਰਵਾਉਣ ਲਈ ਸਰਕਾਰ ਵਲੋਂ ਖਾਸ ਪ੍ਰਬੰਧ ਕੀਤੇ ਗਏ ਹਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media