Thursday, April 23, 2026

ਜਿਲ੍ਹੇ `ਚ ਬਾਹਰਲੇ ਰਾਜਾਂ ਤੋਂ ਦਾਖਲ ਹੋਣ ਵਾਲੇ ਹਰ ਵਿਅਕਤੀ ਨੂੰ ਕੀਤਾ ਜਾਵੇਗਾ ਇਕਾਂਤਵਾਸ – ਡੀ.ਸੀ

ਅੰਤਰਰਾਜੀ ਸਰਹੱਦਾਂ `ਤੇ ਤਿਆਰ ਕੀਤੀਆ ਜਾਣਗੀਆਂ ਸੂਚੀਆਂ – ਡੀ.ਸੀ

ਪਟਿਆਲਾ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਕਿਹਾ ਹੈ ਕਿ ਪਟਿਆਲਾ ਜ਼ਿਲ੍ਹੇ ਅੰਦਰ ਦਾਖਲ ਹੋਣ ਵਾਲੇ ਬਾਹਰਲੇ ਰਾਜਾਂ Kumar Amit DC patialaਤੋਂ ਆਉਣ ਵਾਲੇ ਹਰ ਵਿਅਕਤੀ ਨੂੰ ਹੋਮ ਇਕਾਂਤਵਾਸ ਕੀਤਾ ਜਾਵੇਗਾ। ਉਨ੍ਹਾਂ ਨੇ ਅੱਜ ਇਸ ਸਬੰਧੀਂ ਇੱਕ ਅਹਿਮ ਮੀਟਿੰਗ ਵੀ ਕੀਤੀ।ਕੁਮਾਰ ਅਮਿਤ ਨੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਬਾਹਰਲੇ ਰਾਜਾਂ ਤੋਂ ਪਰਤ ਰਹੇ ਪੰਜਾਬ ਦੇ ਮਜ਼ਦੂਰਾਂ, ਰਾਜਸਥਾਨ ਦੇ ਕੋਟਾ ਤੇ ਹੋਰ ਸ਼ਹਿਰਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਵਾਪਸ ਆਉਣ ਵਾਲੇ ਸ਼ਰਧਾਲੂਆਂ ਨੂੰ ਇਹਤਿਆਤ ਵਜੋਂ ਇਕਾਂਤਵਾਸ ਸਹੂਲਤ `ਚ ਰੱਖਿਆ ਜਾਵੇਗਾ।
                    ਇਸ ਮੀਟਿੰਗ `ਚ ਆਬਕਾਰੀ ਤੇ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸ਼ੌਕਤ ਅਹਿਮਦ ਪਰੈ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਪੂਨਮਦੀਪ ਕੌਰ, ਏ.ਡੀ.ਸੀ (ਵਿਕਾਸ) ਡਾ. ਪ੍ਰੀਤੀ ਯਾਦਵ, ਐਸ.ਡੀ.ਐਮ ਪਟਿਆਲਾ ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਪੀ.ਸੀ.ਐਸ ਟ੍ਰੇਨੀ ਜਗਨੂਰ ਸਿੰਘ ਗਰੇਵਾਲ ਜ਼ਿਲ੍ਹਾ ਸਿਹਤ ਤੇ ਪਰਿਵਾਰ ਭਲਾਈ ਅਫ਼ਸਰ ਡਾ. ਜਤਿੰਦਰ ਕਾਂਸਲ ਮੌਜੂਦ ਸਨ।
                     ਕੁਮਾਰ ਅਮਿਤ ਨੇ ਦੱਸਿਆ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ, ਮਹਾਰਾਸਟਰ ਤੋਂ ਵਾਪਸ ਪਰਤ ਰਹੇ ਬਿਨ੍ਹਾਂ ਲੱਛਣਾਂ ਵਾਲੇ 5 ਵਿਅਕਤੀਆਂ ਦੇ ਤਰਨ ਤਾਰਨ ਜ਼ਿਲ੍ਹੇ `ਚ ਕੋਰੋਨਾ ਵਾਇਰਸ ਲਈ ਪਾਜ਼ਟਿਵ ਜਾਏ ਜਾਣ ਦੇ ਮੱਦੇਨਜਰ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਆਉਣ ਵਾਲੇ ਸ਼ਰਧਾਲੂਆਂ ਨੂੰ ਇਹਤਿਆਤ ਵਜੋਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰ ਕੀਤੇ ਕਵਾਰੰਟਾਈਨ ਅਸਥਾਨ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਰੱਖਿਆ ਜਾਵੇਗਾ।ਇਸ ਤੋਂ ਬਿਨ੍ਹਾਂ ਵੱਖ-ਵੱਖ ਰਾਜਾਂ ਤੋਂ ਆਉਣ ਵਾਲੇ ਮਜ਼ਦੂਰਾਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤ੍ਰਿਪੜੀ ਪਟਿਆਲਾ ਵਿਖੇ ਇਕਾਂਤਵਾਸ ਕੀਤਾ ਜਾਵੇਗਾ।
                     ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਅੰਦਰ ਬਾਹਰਲੇ ਰਾਜਾਂ ਤੋਂ ਦਾਖਲ ਹੋਣ ਵਾਲੇ ਸਾਰੇ ਦਾਖਲਾ ਸਥਾਨਾਂ `ਤੇ ਮੈਡੀਕਲ ਅਮਲੇ ਸਮੇਤ ਆਬਕਾਰੀ ਤੇ ਕਰ ਵਿਭਾਗ ਦੇ ਕਰਮਚਾਰੀ/ਅਧਿਕਾਰੀ ਤਾਇਨਾਤ ਕੀਤੇ ਗਏ ਹਨ ਤਾਂ ਕਿ ਬਾਹਰਲੇ ਰਾਜਾਂ ਤੋਂ ਪੰਜਾਬ `ਚ ਆਉਣ ਵਾਲੇ ਵਿਅਕਤੀਆਂ ਦੀ ਸੂਚੀ ਤਿਆਰ ਕਰਕੇ ਸਾਰੇ ਜ਼ਿਲ੍ਹਿਆਂ ਨਾਲ ਸਾਂਝੀ ਕੀਤੀ ਜਾਵੇਗੀ।

Check Also

ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …