Saturday, April 25, 2026

ਜਿਲ੍ਹਾ ਤਰਨ ਤਾਰਨ ‘ਚ ਕਰੋਨਾ ਵਾਇਰਸ ਪੀੜ੍ਹਤਾਂ ਦੀ ਗਿਣਤੀ ਵਧ ਕੇ 8 ਹੋਈ – ਡੀ.ਸੀ

ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਵਾਪਸ ਪਰਤੇ ਕਸਬਾ ਖੇਮਕਰਨ ਦੇ 2 ਲੋਕਾਂ ਦੀ ਰਿਪੋਰਟ ਆਈ ਪੋਜ਼ਟਿਵ

ਤਰਨ ਤਾਰਨ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਤਰਨ ਤਾਰਨ  ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ Corona Virusਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਦੀ ਗਿਣਤੀ ਵਧ ਕੇ 8 ਹੋ ਗਈ ਹੈ।ਉਹਨਾਂ ਦੱਸਿਆ ਕਿ ਅੱਜ ਕਸਬਾ ਖੇਮਕਰਨ ਦੇ 2 ਲੋਕਾਂ ਦੀ ਰਿਪੋਰਟ ਪੋਜ਼ਟਿਵ ਆਈ ਹੈ, ਜੋ ਕਿ ਪਿਛਲੇ ਦਿਨੀਂ ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਵਾਪਸ ਪਰਤੇ ਹਨ।
              ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਦਿਨੀ ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਵਾਪਿਸ ਆਏ ਸ਼ਰਧਾਲੂਆਂ ਵਿੱਚੋਂ ਹੁਣ ਤੱਕ 7 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਇਸ ਤੋਂ ਇਲਾਵਾ ਪਿੰਡ ਬਾਸਰਕੇ ਨਾਲ ਸਬੰਧਿਤ ਇੱਕ ਔਰਤ ਦੀ ਰਿਪੋਰਟ ਵੀ ਪੋਜ਼ਟਿਵ ਆਈ ਸੀ, ਜੋ ਕਿ ਆਪਣੇ ਪੇਕੇ ਪਿੰਡ ਲੋਹੁਕਾ ਵਿਖੇ ਰਹਿ ਰਹੀ ਸੀ।ਉਹਨਾਂ ਦੱਸਿਆ ਕਿ ਇਹਨਾਂ ਸਾਰੇ ਮਰੀਜ਼ਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿਖੇ ਦਾਖਲ ਕੀਤਾ ਗਿਆ ਹੈ।
               ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਸਬਾ ਖੇਮਕਰਨ ਨੂੰ ਵੀ ਕੰਨਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ।ਉਹਨਾਂ ਕੰਨਟੇਨਮੈਂਟ ਜ਼ੋਨ ਵਿਚੋਂ ਕਿਸੇ ਨੂੰ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਨਾ ਹੀ ਕਿਸੇ ਬਾਹਰਲੇ ਵਿਅਕਤੀ ਨੂੰ ਕੰਨਟੇਨਮੈਂਟ ਜ਼ੋਨ ਵਿੱਚ ਦਾਖਲ ਹੋਣ ਦਿੱਤਾ ਜਾਵੇਗਾ।ਉਹਨਾਂ ਕਿਹਾ ਕੰਨਟੇਨਮੈਂਟ ਜ਼ੋਨ ਵਿਚ ਬਿਜਲੀ, ਪਾਣੀ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਨਿਰਵਿਘਨ ਯਕੀਨੀ ਬਣਾਈ ਜਾਵੇਗੀ।ਇਸ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਕਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਦੇ ਪ੍ਰਾਇਮਰੀ ਤੇ ਸੈਕੰਡਰੀ ਸੰਪਰਕਾਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਹਨਾਂ ਦੀ ਵੀ ਜਾਂਚ ਕੀਤੀ ਜਾ ਸਕੇ।
               ਉਹਨਾਂ ਕਿਹਾ ਕਿ ਇਹਨਾਂ ਕੰਨਟੇਨਮੈਂਟ ਜ਼ੋਨ ਵਿੱਚ ਮੈਡੀਕਲ ਟੀਮਾਂ 24 ਘੰਟੇ ਤਾਇਨਾਤ ਰਹਿਣਗੀਆਂ।ਕੰਨਟੇਨਮੈਂਟ ਜ਼ੋਨ ਵਿੱਚ ਹੋਰ ਸ਼ੱਕੀ ਮਰੀਜਾਂ ਦੀ ਜਾਂਚ ਲਈ ਘਰ-ਘਰ ਜਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਵੇ ਕੀਤਾ ਜਾ ਰਿਹਾ ਹੈ।
             ਉਹਨਾਂ ਦੱਸਿਆ ਕਿ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕਰੋਨਾ ਵਾਇਰਸ ਤੋਂ ਪੀੜ੍ਹਤ 8 ਮਰੀਜ਼ਾਂ ਦੇ ਪ੍ਰਾਇਮਰੀ ਤੇ ਸੈਕੰਡਰੀ ਸੰਪਰਕਾਂ ਸਮੇਤ ਕੁੱਲ 302 ਸੈਂਪਲ ਲਏ ਗਏ, ਜਿੰਨ੍ਹਾਂ ਦੀ ਰਿਪੋਰਟ ਕੱਲ੍ਹ ਤੱਕ ਆਵੇਗੀ।ਉਹਨਾਂ ਦੱਸਿਆ ਕਿ ਇਹਨਾਂ 8 ਮਰੀਜ਼ਾਂ ਦੇ ਲਗਭਗ 40 ਪਰਿਵਾਰਕ ਮੈਂਬਰਾਂ ਨੂੰ ਵੀ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣਾਏ ਗਏ ਕੋਆਰੰਟੀਨ ਸੈਂਟਰ ਵਿੱਚ ਰੱਖਿਆ ਗਿਆ ਹੈ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …