
ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਸਬੰਧੀ ਗੁਰਦੁਆਰਾ ਸਿੰਘ ਸਭਾ ਤਰਨ ਤਾਰਨ ਰੋਡ ਤਰਨ ਤਾਰਨ ਰੋਡ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਇਸ ਨਗਰ ਕੀਰਤਨ ਵਿੱਚ ਹਜਾਰਾਂ ਇਲਾਕਾ ਨਿਵਾਸੀਆਂ, ਸਕੂਲੀ ਬੱਚਿਆਂ ਤੇ ਗਤਕਾ ਪਾਰਟੀਆਂ ਨੇ ਸ਼ਮੂਲੀਅਤ ਕੀਤੀ, ਜਿੰਨਾਂ ਸ਼ਬਦ ਗੁਰਬਾਣੀ ਅਤੇ ਸਤਿਨਾਮ ਵਾਹਿਗਰੂ ਦਾ ਜਾਪ ਕਰਕੇ ਗੁਰੁ ਮਹਾਰਾਜ ਦੀਆਂ ਖੂਸ਼ੀਆਂ ਹਾਸਲ ਕੀਤੀਆਂ।ਇਹ ਨਗਰ ਕੀਰਤਨ ਵੱਖ-ਵੱਖ ਗਲੀਆਂ ਤੇ ਬਾਜਾਰਾਂ ਜਿੰਨਾਂ ਵਿੱਚ ਗੁਰੂ ਅਰਜਨ ਦੇਵ ਨਗਰ, ਕੋਟ ਮਿੱਤ ਸਿੰਘ, ਮਿਸ਼ਰਾ ਸਿੰਘ ਕਲੋਨੀ, ਗੁਰਦੇਵ ਨਗਰ, ਬਾਬਾ ਦੀਪ ਸਿੰਘ ਐਵੀਨਿਊ, ਗੰਡਾ ਸਿੰਘ ਕਲੋਨੀ, ਮੁਰੱਬੇ ਵਾਲੀ ਗਲੀ ਸ਼ਾਮਲ ਹੈ, ਵਿਚੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ। ਸਾਰੇ ਰਸਤੇ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਸ਼ਰਧਾਲੂਆਂ ਨੇ ਸੰਗਤਾਂ ਦੀ ਮਠਿਆਈਆਂ, ਫਲ-ਫਰੂਟ, ਚਾਹ ਅਤੇ ਲੰਗਰ ਆਦਿ ਨਾਲ ਸੇਵਾ ਕੀਤੀ।ਇਸ ਨਗਰ ਕੀਰਤਨ ਵਿੱਚ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਮਾਸਟਰ ਸੋਹਣ ਸਿੰਘ, ਕਾਰਜ ਸਿੰਘ, ਦਰਸ਼ਨ ਸਿੰਘ, ਗੁਲਜਾਰ ਸਿੰਘ, ਜੋਧ ਸਿੰਘ, ਵੀਰ ਸਿੰਘ, ਕੁਲਵੰਤ ਸਿੰਘ, ਹਰਪਾਲ ਸਿੰਘ ਹੈਪੀ, ਮਧੂਪਾਲ ਸਿੰਘ ਗੋਗਾ ਆਦਿ ਨੇ ਵਿਸ਼ੇਸ਼ ਤੌਰ ਤੇ ਹਾਜਰੀਆਂ ਭਰੀਆਂ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media