Thursday, July 23, 2026

ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਪੁਲਿਸ ਸਖ਼ਤ

50 ਤੋਂ ਵੱਧ ਸਟੇਡੀਅਮ ‘ਚ ਡੱਕੇ- ਪੰਜ ਖਿਲਾਫ਼ ਪਰਚੇ ਦਰਜ਼

ਕਪੂਰਥਲਾ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਕੋਵਿਡ-19 ਦੇ ਫੈਲਣ ਤੋਂ ਬਚਾਅ ਲੱਗੇ ਕਰਫਿਊ ਦੌਰਾਨ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਲਈ PPNJ2804202008ਕਿਹਾ ਗਿਆ ਹੈ।ਪ੍ਰੰਤੂ ਕੁੱਝ ਲੋਕ ਬਿਨਾਂ ਵਜ੍ਹਾ ਬਾਹਰ ਨਿਕਲ ਰਹੇ ਹਨ। ਅਜਿਹੇ ਲੋਕਾਂ ਖਿਲਾਫ਼ ਕਪੂਰਥਲਾ ਪੁਲਿਸ ਵੱਲੋਂ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਗਈ ਹੈ।ਐਸ.ਪੀ ਸਿਟੀ ਮਨਦੀਪ ਸਿੰਘ ਨੇ ਦੱਸਿਆ ਕਿ ਕਪੂਰਥਲਾ ਪੁਲਿਸ ਵੱਲੋਂ ਕਰਫਿੳੂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ 50 ਤੋਂ ਵੱਧ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗੁਰੂ ਨਾਨਕ ਸਟੇਡੀਅਮ ਵਿਚ ਰੱਖਿਆ ਗਿਆ।ਇਨ੍ਹਾਂ ਵਿਚੋਂ ਪੰਜ ਖਿਲਾਫ਼ ਥਾਣਾ ਸਿਟੀ ਵਿਖੇ ਆਈ.ਪੀ.ਸੀ ਦੀ ਧਾਰਾ 188 ਤਹਿਤ ਤਿੰਨ ਪਰਚੇ 142, 143 ਅਤੇ 144 ਮਿਤੀ 27-4-2020 ਦਰਜ਼ ਕੀਤੇ ਗਏ ਹਨ।ਜਦਕਿ ਬਾਕੀਆਂ ਨੂੰ ਸਖ਼ਤ ਚਿਤਾਵਨੀ ਦੇ ਕੇ ਛੱਡ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਰਫਿੳੂ ਦੇ ਉਲੰਘਣ ਦੀ ਕੋਈ ਵੀ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹਾ ਕਰਨ ਵਾਲਿਆਂ ਖਿਲਾਫ਼ ਪੂਰੀ ਸਖ਼ਤੀ ਵਰਤੀ ਜਾਵੇਗੀ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …