ਲੌਂਗੋਵਾਲ, 29 ਅਪ੍ਰੈਲ – (ਪੰਜਾਬ ਪੋਸਟ – ਜਗਸੀਰ ਸਿੰਘ) – ਕਰੋਨਾ ਮਹਾਂਮਾਰੀ ਕਾਰਨ ਦੁਨੀਆਂ ਭਰ ‘ਚ ਫੈਲੇ ਸਹਿਮ ਦੇ ਮਾਹੌਲ ਦੌਰਾਨ ਸ਼੍ਰੋਮਣੀ ਕਮੇਟੀ
ਗੁਰਦੁਆਰਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਸਰਬਤ ਦੇ ਭਲੇ ਲਈ ਭੋਗ ਪਾਏ ਗਏ।ਉਨਾਂ ਪਿਛਲੇ ਦਿਨਾਂ ਤੋਂ ਆਰੰਭ ਕੀਤੇ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਸਹਿਜ ਪਾਠ ਦਾ ਅੱਜ ਭੋਗ ਪੈਣ ਉਪਰੰਤ ਪਰਿਵਾਰਕ ਮੈਂਬਰਾਂ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਲੌਂਗੋਵਾਲ ਨੇ ਇਸ ਸਮੇਂ ਕਿਹਾ ਕਿ ਭਾਵੇਂ ਇਹ ਸੰਕਟ ਦਾ ਸਮਾਂ ਹੈ।ਲੇਕਿਨ ਗੁਰੂ ਦੀ ਕਿਰਪਾ ਨਾਲ ਇਹ ਸਮਾਂ ਹੀ ਜਲਦ ਹੀ ਬੀਤ ਜਾਵੇਗਾ।ਉਹਨਾਂ ਕਿਹਾ ਕਿ ਸਭ ਨੂੰ ਪ੍ਰਸਾਸ਼ਨ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਘਰ ‘ਚ ਰਹਿ ਕੇ ਗੁਰਬਾਣੀ ਦਾ ਜਾਪ ਨਿਰੰਤਰ ਕਰਨਾ ਚਾਹੀਦਾ ਹੈ।ਇਸ ਮੌਕੇ ਕਾਕਾ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ, ਬਾਬਾ ਬਲਵਿੰਦਰ ਸਿੰਘ ਕੈਂਬੋਵਾਲ, ਸੁਖਵੀਰ ਸਿੰਘ ਉਭਾਵਾਲ, ਦਰਸ਼ਨ ਸਿੰਘ ਪੀ.ਏ ਤੇ ਬਾਬਾ ਕੌਰ ਸਿੰਘ ਆਦਿ ਵੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media