Sunday, August 16, 2026

ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਵੱਲੋਂ ਗੁਰੂ ਘਰ ਦੇ ਲੰਗਰ ਲਈ 140 ਕੁਇੰਟਲ ਕਣਕ ਤੇ 1 ਲੱਖ 51 ਹਜ਼ਾਰ ਭੇਟ

ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ 25 ਹਜ਼ਾਰ ਲੰਗਰ ਸੇਵਾ ਲਈ ਦਿੱਤੇ

ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਗੁਰੂ ਘਰ ਦੇ ਸ਼ਰਧਾਲੂਆਂ PPNJ2904202012

ਵੱਲੋਂ ਰਸਦਾਂ ਅਤੇ ਮਾਇਆ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਕੋਰੋਨਾਵਾਇਰਸ ਮਹਾਂਮਾਰੀ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਲੋੜਵੰਦਾਂ ਲਈ 90 ਦੇ ਕਰੀਬ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਚੰਡੀਗੜ੍ਹ ‘ਚ ਤਿਆਰ ਕੀਤਾ ਲੰਗਰ ਲੋੜਵੰਦਾਂ ਨੂੰ ਵਰਤਾਇਆ ਜਾ ਰਿਹਾ ਹੈ।ਇਸੇ ਦੌਰਾਨ ਅੱਜ ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵਾਲਿਆਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 140 ਕੁਇੰਟਲ ਕਣਕ ਅਤੇ 1 ਲੱਖ 51 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ।ਉਨ੍ਹਾਂ ਨਾਲ ਪੁੱਜੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਵੱਲੋਂ ਵੀ 25 ਹਜ਼ਾਰ ਰੁਪਏ ਗੁਰੂ ਕੇ ਲੰਗਰਾਂ ਲਈ ਭੇਟਾ ਕੀਤੇ ਗਏ।ਗੱਲਬਾਤ ਕਰਦਿਆਂ ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਗੁਰੂ ਘਰਾਂ ਤੋਂ ਚਲਾਈਆਂ ਜਾ ਰਹੀਆਂ ਲੰਗਰ ਸੇਵਾਵਾਂ ਸ਼ਲਾਘਾਯੋਗ ਕਾਰਜ ਹੈ।
           ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਭਾਈ ਖ਼ਾਲਸਾ ਨੇ ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਦਾ ਧੰਨਵਾਦ ਕੀਤਾ।ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਮਨਜੀਤ ਸਿੰਘ ਬਾਠ, ਮੈਨੇਜਰ ਮੁਖਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
          ਇਸ ਸਮੇਂ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਮੱਖਣ ਸਿੰਘ ਲੰਬੜਦਾਰ ਬੋਲੀਨਾ, ਭੁਪਿੰਦਰ ਸਿੰਘ ਭੁੱਲਰ ਅਤੇ ਹੋਰ ਸੰਗਤਾਂ ਮੌਜੂਦ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …