Friday, April 17, 2026

ਪੰਜਾਬ ਦੇ ਮੁੱਖ ਮੰਤਰੀ ਵਲੋਂ 17 ਮਈ ਤੱਕ ਕਰਫਿਊ ‘ਚ ਦੋ ਹਫਤੇ ਦਾ ਹੋਰ ਵਾਧਾ

4 ਘੰਟੇ ਰੋਟੇਸ਼ਨ ਨਾਲ ਖੁੱਲਣਗੀਆਂ ਦੁਕਾਨਾਂ

ਚੰਡੀਗੜ, 29 ਅਪਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਰਫਿਊ ਵਿੱਚ ਵਾਧੇ ਦਾ ਐਲਾਨ ਕਰਦਿਆਂ Captain Amrinder 5ਕਿਹਾ ਕਿ ਸੂਬੇ ਵਿੱਚ 3 ਮਈ ਤੋਂ ਬਾਅਦ ਦੋ ਹਫਤੇ ਲਈ ਹੋਰ ਕਰਫਿਊ ਲਾਗੂ ਰਹੇਗਾ।ਪਰ ਕੱਲ ਤੋਂ ਲੌਕਡਾਊਨ ਦੀਆਂ ਥੋੜੀਆਂ ਬੰਦਸ਼ਾਂ ਜ਼ਰੂਰ ਹਟਾਈਆਂ ਜਾ ਰਹੀਆਂ ਹਨ।ਇਹ ਥੋੜੀਆਂ ਛੋਟਾਂ ਵੀ ਕੋਵਿਡ-19 ਦੇ ਇਹਤਿਆਤਾਂ ਦੀ ਪਾਲਣਾ ਕਰਦੇ ਹੋਏ ਸਿਰਫ ਗੈਰ ਸੀਮਤ ਤੇ ਗੈਰ ਰੈਡ ਜ਼ੋਨਾਂ ਲਈ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਕੋਵਿਡ ਦੀ ਸਥਿਤੀ ਵਿੱਚੋਂ ਬਾਹਰ ਕੱਢਣ ਲਈ ਬਣਾਈ ਗਈ ਮਾਹਿਰਾਂ ਦੀ ਕਮੇਟੀ ਦੀ ਰਿਪੋਰਟ ਅਤੇ ਸਮਾਜ ਦੇ ਵੱਖ-ਵੱਖ ਖੇਤਰਾਂ ਵਲੋਂ ਪ੍ਰਾਪਤ ਹੋਈ ਜਾਣਕਾਰੀ ਦੇ ਆਧਾਰ `ਤੇ ਇਹ ਜ਼ਰੂਰੀ ਹੈ ਕਿ ਲੌਕਡਾਊਨ ਦੀਆਂ ਬੰਦਸ਼ਾਂ ਹਾਲੇ ਥੋੜਾਂ ਸਮਾਂ ਹੋਰ ਜਾਰੀ ਰੱਖੀਆਂ ਜਾਣ।
           ਪੰਜਾਬ ਵਿੱਚ ਕਰਫਿਊ/ਲੌਕਡਾਊਨ ਹੁਣ 17 ਮਈ ਤੱਕ ਜਾਰੀ ਰਹੇਗਾ।ਪਰ ਇਸ ਦੇ ਨਾਲ ਹੀ ਕੱਲ ਤੋਂ ਰੋਜ਼ਾਨਾ ਸਵੇਰੇ 7 ਤੋਂ 11 ਵਜੇ ਤੱਕ ਥੋੜੀਆਂ ਛੋਟਾਂ ਜ਼ਰੂਰ ਮਿਲਣਗੀਆਂ।ਸੀਮਤ ਅਤੇ ਰੈਡ ਜ਼ੋਨ ਵਾਲੇ ਖੇਤਰਾਂ ਵਿੱਚ ਪਹਿਲਾਂ ਵਾਂਗ ਹੀ ਲੌਕਡਾਊਨ ਦੀਆਂ ਬੰਦਸ਼ਾਂ ਮੁਕੰਮਲ ਤੌਰ `ਤੇ ਸਖਤੀ ਨਾਲ ਲਾਗੂ ਰਹਿਣਗੀਆਂ।
ਸੂਬੇ ਦੇ ਲੋਕਾਂ ਦੇ ਨਾਮ ਜਾਰੀ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਦੀ ਦੋ ਹਫਤਿਆਂ ਬਾਅਦ ਸਮੀਖਿਆ ਕੀਤੀ ਜਾਵੇਗੀ ਅਤੇ ਜੇਕਰ ਮਹਾਮਾਰੀ ਕੰਟਰੋਲ ਵਿੱਚ ਰਹੀ ਤਾਂ ਹੋਰ ਢਿੱਲਾਂ ਬਾਅਦ ਵਿੱਚ ਐਲਾਨੀਆਂ ਜਾਣਗੀਆਂ।
              ਮੁੱਖ ਮੰਤਰੀ ਵਲੋਂ ਥੋੜੀਆਂ ਰਾਹਤਾਂ ਦੇਣ ਦੇ ਕੀਤੇ ਐਲਾਨ ਤਹਿਤ ਕੁੱਝ ਦੁਕਾਨਾਂ ਨੂੰ ਸਬੰਧਤ ਖੇਤਰਾਂ ਵਿੱਚ ਰੋਟੇਸ਼ਨ ਨਾਲ ਖੋਲਣ ਦੀ ਆਗਿਆ ਹੋਵੇਗੀ।ਇਹ ਦੁਕਾਨਾਂ ਰੋਜ਼ਾਨਾ ਸਵੇਰੇ 7.00 ਤੋਂ 11.00 ਵਜੇ ਤੱਕ 50 ਫੀਸਦੀ ਸਟਾਫ ਸਮਰੱਥਾ ਨਾਲ ਖੋਲੀਆਂ ਜਾ ਸਕਣਗੀਆਂ।ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦੇ ਦਿੱਤੇ ਗਏ ਹਨ ਕਿ ਉਹ ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਦੁਕਾਨਾਂ ਨੂੰ ਖੋਲਣ ਲਈ ਦੀ ਰੋਟੇਸ਼ਨਲ ਸਮਾਂ ਸਾਰਣੀ ਬਣਾ ਲੈਣ।ਇਹ ਆਦੇਸ਼ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੇ ਲਾਗੂ ਹੋਣ ਦੇ ਚਾਰ ਦਿਨ ਬਾਅਦ ਕੀਤੇ ਗਏ ਹਨ।
                ਮੁੱਖ ਮੰਤਰੀ ਨੇ ਕਿਹਾ ਕਿ ਲੌਕਡਾਊਨ/ਕਰਫਿਊ ਸਵੇਰੇ 11.00 ਵਜੇ ਤੋਂ ਪਹਿਲਾਂ ਵਾਂਗ ਜਾਰੀ ਰਹੇਗਾ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਦੂਰੀ ਦੀ ਪਾਲਣਾ ਕਰਦੇ ਹੋਏ ਤੈਅ ਸਮੇਂ ਤੱਕ ਆਪਣੇ ਘਰਾਂ ਵਿੱਚ ਪਰਤ ਜਾਇਆ ਕਰਨ।ਛੋਟ ਵਾਲੇ ਸਮੇਂ ਦੌਰਾਨ ਬਾਹਰ ਨਿਕਲਣ ਵਾਲੇ ਵਿਅਕਤੀ ਨੂੰ ਮਾਸਕ ਪਹਿਨਣਾ ਅਤੇ ਦੂਜੇ ਵਿਅਕਤੀ ਤੋਂ 2 ਮੀਟਰ ਦੀ ਦੂਰੀ ਬਣਾਈ ਰੱਖਣੀ ਹੋਵੇਗੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਰਾਹਤ ਲੋਕਾਂ ਦੀ ਸਹੂਲਤ ਲਈ ਦਿੱਤੀ ਗਈ ਹੈ।ਉਹ ਇਸ ਰਾਹਤ ਦੇ ਸਮੇਂ ਦੌਰਾਨ ਦੋਸਤਾਂ ਜਾਂ ਹੋਰਨਾਂ ਨੂੰ ਨਾ ਮਿਲਣ।ਉਨਾਂ ਕਿਹਾ ਕਿ ਜੇ ਹਫਤਿਆਂ ਵਿੱਚ ਸਥਿਤੀ ਵਿੱਚ ਸੁਧਾਰ ਹੋਇਆ ਤਾਂ ਅਸੀਂ ਹੋਰ ਕਦਮ ਚੁੱਕ ਸਕਦੇ ਹਨ।
                   ਮੁੱਖ ਮੰਤਰੀ ਵਲੋਂ ਐਲਾਨੀ ਸੀਮਿਤ ਢਿੱਲ ਵਿੱਚ ਭਲਕ ਤੋਂ ਮਲਟੀ ਬਰਾਂਡ ਤੇ ਸਿੰਗਲ ਬਰਾਂਡ ਮਾਲਜ਼ ਨੂੰ ਛੱਡ ਕੇ ਸਾਰੀਆਂ ਰਜਿਸਟਰਡ ਦੁਕਾਨਾਂ ਨੂੰ ਵਰਕਰਾਂ ਦੀ 50 ਫੀਸਦੀ ਗਿਣਤੀ ਨਾਲ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਖੋਲਣ ਦੀ ਇਜਾਜ਼ਤ ਦਿੱਤੀ ਗਈ ਹੈ। ਨਵੀਆਂ ਹਦਾਇਤਾਂ ਮੁਤਾਬਕ ਇਸ ਸਮੇਂ ਦੌਰਾਨ ਸ਼ਹਿਰੀ ਇਲਾਕਿਆਂ ਵਿੱਚ ਸਾਰੀਆਂ ਇਕੱਲੀਆਂ ਦੁਕਾਨਾਂ, ਨੇਬਰਹੁੱਡ ਸ਼ਾਪਜ਼ ਅਤੇ ਰਿਹਾਇਸ਼ੀ ਕੰਪਲੈਕਸਾਂ ਵਿੱਚ ਦੁਕਾਨਾਂ ਨੂੰ ਖੋਲਣ ਦੀ ਵੀ ਆਗਿਆ ਦਿੱਤੀ ਗਈ ਹੈ। ਇਨਾਂ ਹਦਾਇਤਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਸੈਲੂਨ, ਹਜ਼ਾਮਤ ਕਰਨ ਵਾਲੀਆਂ ਦੁਕਾਨਾਂ ਆਦਿ ਸੇਵਾਵਾਂ ਬੰਦ ਰਹਿਣਗੀਆਂ। ਇਸੇ ਤਰਾਂ ਲੌਕਡਾਊਨ ਦੇ ਸਮੇਂ ਦੌਰਾਨ ਈ-ਕਾਮਰਸ ਕੰਪਨੀਆਂ ਨੂੰ ਸਿਰਫ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਹੋਵੇਗੀ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …