ਪਟਿਆਲਾ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਪਟਿਆਲਾ ਪੁਲਿਸ ਨੇ ਫੇਸਬੁਕ ਉਪਰ
ਅਭੱਦਰ ਭਾਸ਼ਾ ਵਰਤਣ ਅਤੇ ਹਿੰਦੂ ਧਰਮ ਦੇ ਪੂਜਨੀਕ ਦੇਵੀ ਦੇਵਤਿਆਂ ਵਿਰੁੱਧ ਬਹੁਤ ਇਤਰਾਜ਼ਯੋਗ ਭਾਸ਼ਾ ਵਰਤਣ ਵਾਲੇ ਵਿਰੁੱਧ ਇੱਕ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਇਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿਅਕਤੀ ਦੀ ਪਹਿਚਾਣ 26 ਸਾਲਾ, ਅਭਿਸ਼ੇਕ ਸਹਿਗਲ ਪੁੱਤਰ ਰਜੇਸ਼ ਸਹਿਗਲ ਵਾਸੀ ਨੇੜੇ ਥਾਣਾ ਕੋਤਵਾਲੀ ਪਟਿਆਲਾ, ਵਜੋਂ ਹੋਈ ਹੈ ਜੋਕਿ ਸਮਾਰਟ ਚਿਪ ਕੰਪਨੀ, ਡੀ.ਟੀ.ਓ ਦਫ਼ਤਰ ਬੱਸੀ ਪਠਾਣਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਕੰਮ ਕਰਦਾ ਹੈ।
ਐਸ.ਐਸ.ਪੀ ਨੇ ਦੱਸਿਆ ਕਿ ਅਭਿਸ਼ੇਕ ਸਹਿਗਲ ਨੇ ਹਿੰਦੂ ਧਰਮ ਦੇ ਵਿਰੁੱਧ ਅਫ਼ਵਾਹਾਂ ਵੀ ਫੈਲਾਈਆਂ ਅਤੇ ਨਾਲ ਹੀ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੀ ਵੀ ਉਲੰਘਣਾ ਕੀਤੀ ਹੈ।ਇਸ ਨੂੰ ਗ੍ਰਿਫ਼ਤਾਰ ਕਰਕੇ ਇੱਕ ਮੋਬਾਇਲ ਫੋਨ ਵੀ ਬਰਾਮਦ ਕੀਤਾ ਗਿਆ ਹੈ ਤੇ ਅਗਲੇਰੀ ਤਫ਼ਤੀਸ਼ ਕੀਤੀ ਜਾ ਰਹੀ ਹੈ।
ਸਿੱਧੂ ਕਿਹਾ ਕਿ ਇਸ ਤੋਂ ਪਹਿਲਾਂ ਅਜਿਹਾ ਹੀ ਇੱਕ ਹੋਰ ਕੇਸ 8 ਅਪ੍ਰੈਲ ਨੂੰ ਥਾਣਾ ਤ੍ਰਿਪੜੀ ਵਿਖੇ ਵੀ ਦਰਜ਼ ਕੀਤਾ ਗਿਆ ਸੀ, ਜਿਸ `ਚ ਦੋਸ਼ੀ ਨੇ ਵੀ ਇਸਲਾਮ ਧਰਮ ਦੇ ਵਿਰੁੱਧ ਇਤਰਾਜਯੋਗ ਭਾਸ਼ਾ ਵਰਤਦਿਆਂ ਅਭੱਦਰ ਟਿਪਣੀਆਂ ਕੀਤੀਆਂ ਸਨ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media