Wednesday, July 22, 2026

ਜਿਲੇ ‘ਚ ਕਰੋਨਾ ਵਾਇਰਸ ਦੇ 1094 ਸ਼ੱਕੀ ਮਰੀਜਾਂ ਵਿਚੋਂ 769 ਦੀ ਰਿਪੋਰਟ ਨੈਗਟਿਵ

ਗੁਰਦਾਸਪੁਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕਰੋਨਾ ਵਾਇਰਸ ਦੇ Corona fights1094 ਸ਼ੱਕੀ ਮਰੀਜਾਂ ਵਿਚੋਂ 769 ਮਰੀਜਾਂ ਦੀ ਰਿਪੋਰਟ ਨੈਗਟਿਵ ਪ੍ਰਾਪਤ ਹੋਈ ਅਤੇ 324 ਮਰੀਜਾਂ ਦੀ ਰਿਪੋਰਟ ਪੈਡਿੰਗ ਹੈ।ਇਕ ਮਰੀਜ਼ ਵਾਸੀ ਭੈਣੀ ਪਸਵਾਲ ਦਾ ਦਿਹਾਂਤ ਹੋ ਚੁੱਕਾ ਹੈ, ਜਿਸ ਦੀ ਰਿਪੋਰਟ ਪੋਜ਼ਟਿਵ ਆਈ ਸੀ।
              ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਵਾਇਰਸ ਦੇ ਬਚਾਅ ਲਈ ਜ਼ਿਲੇ ਅੰਦਰ ਕਰਫਿਊ ਲਗਾਇਆ ਹੈ ਅਤੇ ਜ਼ਿਲਾ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ-ਨਿਰਦੇਸ਼/ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …