Wednesday, July 22, 2026

ਦੂਜੇ ਕਰੋਨਾ ਪਾਜ਼ਟਿਵ ਮਰੀਜ਼ ਵਿਕਰਮਜੀਤ ਸਿੰਘ ਨੂੰ ਕਰੋਨਾ ਲੜਾਈ ਜਿੱਤਣ ਉਪਰੰਤ ਹਸਪਤਾਲੋਂ ਮਿਲੀ ਛੁੱਟੀ

ਫਰੀਦਕੋਟ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਅੱਜ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚੋਂ ਜ਼ਿਲੇ ਦੇ ਦੂਜੇ ਕਰੋਨਾ Coronaਪਾਜ਼ਟਿਵ ਮਰੀਜ਼ ਵਿਕਰਮਜੀਤ ਸਿੰਘ ਵਾਸੀ ਫਰੀਦਕੋਟ ਨੂੰ ਕਰੋਨਾ ਖਿਲਾਫ ਲੜਾਈ ਜਿੱਤਣ ਉਪਰੰਤ ਛੁੱਟੀ ਦਿੱਤੀ ਗਈ।
             ਬਾਬਾ ਫਰੀਦ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਰਾਜ ਬਹਾਦਰ, ਕਾਲਜ ਦੇ ਸੁਪਰਡੈਂਟ ਡਾ. ਰਾਜੀਵ ਜ਼ੋਸ਼ੀ, ਐਸ.ਐਮ.ਓ ਡਾ. ਚੰਦਰ ਸ਼ੇਖਰ ਸਮੇਤ ਹਸਪਤਾਲ ਦੇ ਅਮਲੇ ਵੱਲੋਂ ਉਨਾਂ ਨੂੰ ਹਸਪਤਾਲ ਤੋਂ ਵਿਦਾਇਗੀ ਦਿੱਤੀ ਗਈ ਅਤੇ ਕਰੋਨਾ ਬਿਮਾਰੀ ਨਾਲ ਲੜਾਈ ਵਿਚ ਉਨਾਂ ਵਲੋਂ ਵਿਖਾਏ ਗਏ ਹੌਂਸਲੇ ਦੀ ਸਰਾਹਨਾ ਕੀਤੀ ਗਈ।
              ਉਪ-ਕੁਲਪਤੀ ਡਾ. ਰਾਜ ਬਹਾਦਰ ਨੇ ਦੱਸਿਆ ਕਿ ਇਸ ਦੇ ਸੰਪਰਕ ਵਿੱਚ ਆਉਣ ਵਾਲਾ ਦੂਜਾ ਵਿਅਕਤੀ ਵੀ ਜਲਦੀ ਸਿਹਤਯਾਬ ਹੋ ਕੇ ਘਰ ਜਾਵੇਗਾ।ਉਨਾਂ ਕਿਹਾ ਕਿ ਇਸ ਤੋਂ ਪਹਿਲਾਂ ਮਰੀਜ਼ ਆਨੰਦ ਗੋਇਲ ਨੂੰ ਠੀਕ ਹੋਣ ਉਪਰੰਤ ਛੁੱਟੀ ਦਿੱਤੀ ਗਈ ਹੈ।
                ਇਸ ਮੌਕੇ ਮੈਡੀਕਲ ਕਾਲਜ ਦੇ ਸੁਪਰਡੈਂਟ ਡਾ. ਰਾਜੀਵ ਜ਼ੋਸ਼ੀ ਨੇ ਦੱਸਿਆ ਕਿ ਕਰੋਨਾ ਪਾਜ਼ਟਿਵ ਮਰੀਜ਼ ਵਿਕਰਮਜੀਤ ਸਿੰਘ ਨੂੰ 8 ਅਪ੍ਰੈਲ 2020 ਨੂੰ ਸੈਂਪਲ ਦੀ ਪਾਜ਼ਟਿਵ ਰਿਪੋਰਟ ਆਉਣ ‘ਤੇ ਦਾਖਲ ਕੀਤਾ ਗਿਆ ਸੀ ਤੇ ਅੱਜ 21 ਦਿਨਾਂ ਬਾਅਦ ਉਸ ਦੇ ਲਏ ਗਏ ਟੈਸਟਾਂ ਦੀ ਰਿਪੋਰਟ ਦੇ ਆਧਾਰ ‘ਤੇ ਉਸ ਨੂੰ ਹਸਪਤਾਲ ਤੋਂ ਡਿਸਚਾਰਜ਼ ਕੀਤਾ ਗਿਆ ਅਤੇ ਉਸ ਨੂੰ 14 ਦਿਨ ਘਰ ਵਿੱਚ ਇਕਾਂਤਵਾਸ ਵਿਚ ਰਹਿਣ ਦੀ ਹਦਾਇਤ ਕੀਤੀ ਗਈ ਹੈ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …