Thursday, August 13, 2026

ਯੂ.ਕੇ ਰਹਿੰਦੇ ਭਾਟ ਭਾਈਚਾਰੇ ਵਲੋਂ ਲੋੜਵੰਦ ਪਰਿਵਾਰਾਂ ਦੀ ਮਦਦ

ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਲਗਾਏ ਗਏ ਕਰਫਿਊ ਦੌਰਾਨ ਦਿਹਾੜੀਦਾਰ ਤੇ ਮਿਹਨਤ PPNJ2904202016ਮਜ਼ਦੂਰੀ ਕਰਨ ਵਾਲੇ ਗਰੀਬ ਲੋਕਾਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਅਜਿਹੇ ਹਾਲਾਤਾਂ ਵਿੱਚ ਸਰਕਾਰ ਤੋਂ ਇਲਾਵਾ ਆਪਣੇ ਤੌਰ ‘ਤੇ ਕਈ ਵਿਅਕਤੀ ਅੱਗੇ ਆਏ ਹਨ।ਸਥਾਨਕ ਮੋਹਨ ਨਗਰ ਵਾਸੀ ਅਮਿਤ ਕੁਮਾਰ ਨੇ ਦੱਸਿਆ ਹੈ ਕਿ ਬਰਿਸਟਲ ਯੂ.ਕੇ ਰਹਿੰਦੇ ਭਾਟ ਭਾਈਚਾਰੇ ਵਲੋਂ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਗਈ ਹੈ।ਇਸ ਮਦਦ ਤਹਿਤ ਉਨਾਂ ਨੇ ਸੁਲਤਾਨਵਿੰਡ ਲਿੰਕ ਰੋਡ ਸਥਿਤ ਉਜਾਗਰ ਨਗਰ ਜਾ ਕੇ ਅਤੇ ਮੋਹਨ ਨਗਰ ਵਿਖੇ ਆਏ 50 ਦੇ ਕਰੀਬ ਜਰੂਰਤਮੰਦਾਂ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ ਹੈ।ਜਿਸ ਵਿੱਚ ਆਟਾ, ਦਾਲ ਅਤੇ ਘਰੇਲੂ ਵਰਤੋਂ ਦਾ ਸਮਾਨ ਸ਼ਾਮਲ ਸੀ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …