Friday, June 12, 2026

ਵਾਇਰਸ ਦੇ ਮਾਰੂ ਪ੍ਰਭਾਵ ਨੂੰ ਰੋਕਣ ਲਈ ਨਾੜ ਨਾ ਸਾੜਣ ਕਿਸਾਨ – ਖੇਤੀਬਾੜੀ ਅਧਿਕਾਰੀ

ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ) – ਮੌਜੂਦਾ ਸੰਕਟ ਵਿੱਚ ਜਦੋਂ ਕੋਰੋਨਾ ਵਰਗਾ ਵਾਇਰਸ ਆਦਮੀ ਦੀ ਸਾਹ ਪ੍ਰਣਾਲੀ ‘ਤੇ ਹਮਲਾ ਕਰਨ ਦੀ ਤਾਕ ਵਿੱਚ ਬੈਠਾ Parali Polutionਹੈ, ਤਾਂ ਨਾੜ ਤੋਂ ਹੋਣ ਵਾਲਾ ਧੂੰਆਂ ਹੋਰ ਵੀ ਘਾਤਕ ਸਿੱਧ ਹੋ ਸਕਦਾ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮੁੱਖ ਖੇਤੀਬਾੜੀ ਅਧਿਕਾਰੀ ਹਰਿੰਦਰਜੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਕਣਕ ਦਾ ਨਾੜ ਸਾੜਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ।ਉਨਾਂ ਕਿਹਾ ਕਿ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ, ਪੰਜਾਬ ਵਲੋਂ ਸੂਬੇ ਵਿੱਚ ਨਾੜ ਅਤੇ ਪਰਾਲੀ ਸਾੜਣ `ਤੇ ਪੂਰੀ ਤਰਾਂ ਪਾਬੰਦੀ ਲਗਾਈ ਗਈ ਹੈ ਅਤੇ ਇਸ ਸਬੰਧੀ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਆਦੇਸ਼ ਵੀ ਦਿੱਤੇ ਗਏ ਹਨ, ਪਰ ਫਿਰ ਵੀ ਨਾੜ ਸਾੜਨ ਦੇ ਨਤੀਜਿਆਂ ਨੂੰ ਨਜ਼ਰਅੰਦਾਜ਼ ਕਰਦਿਆਂ ਕੁੱਝ ਕਿਸਾਨ ਅਜਿਹਾ ਕਰਦੇ ਹਨ।
                  ਇਸ ਲਈ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ, ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਲਿਆਂ ਵਿੱਚ ਕੋਰੋਨਾ ਵਾਇਰਸ ਵਿਰੁੱਧ ਮੁਹਿੰਮ ਦੌਰਾਨ ਕਣਕ ਦੀ ਪਰਾਲੀ ਨੂੰ ਸਾੜਣ ਤੋਂ ਗੁਰੇਜ਼ ਕੀਤਾ ਜਾਵੇ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …