Friday, June 12, 2026

ਨੰਦੇੜ ਤੋਂ ਪਰਤੇ ਸ਼ਰਧਾਲੂਆਂ ‘ਚ ਕਈ ਹੋ ਸਕਦੇ ਕੋਵਿਡ 19 ਦੇ ਮਰੀਜ਼ – ਸੋਨੀ

ਕਿਹਾ ਪਰਿਵਾਰ ਅਤੇ ਹੋਰ ਸਬੰਧਤ ਕਰਮਚਾਰੀ ਇਹਤਿਆਤ ਤੋਂ ਲੈਣ ਕੰਮ

ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਨੰਦੇੜ ਤੋਂ ਪਰਤੇ ਸ਼ਰਧਾਲੂਆਂ ਵਿੱਚ ਕੋਵਿਡ 19 ਦੇ Corona fightsਕਈ ਮਰੀਜ਼ ਹੋਣ ਦੀ ਸੰਭਾਵਨਾ ਪ੍ਰਗਟ ਕਰਦੇ ਉਨਾਂ ਦੇ ਪਰਿਵਾਰਾਂ ਤੇ ਇਨਾਂ ਨੂੰ ਇਕਾਂਤਵਾਸ ਕਰਨ ਵਾਲੇ ਕਰਮਚਾਰੀਆਂ ਨੂੰ ਇਹਤਿਆਤ ਤੋਂ ਕੰਮ ਲੈਣ ਦੀ ਅਪੀਲ ਕੀਤੀ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਯਾਤਰੀਆਂ ਨੂੰ 21 ਦਿਨ ਇਕਾਂਤਵਾਸ ਰੱਖਣ ਦਾ ਬਹੁਤ ਵਧੀਆ ਪ੍ਰਬੰਧ ਹਰੇਕ ਜਿਲ੍ਹੇ ਵਿੱਚ ਕੀਤਾ ਗਿਆ ਹੈ, ਜਿਸ ਵਿਚ ਉਨਾਂ ਨੂੰ ਘਰ ਵਾਂਗ ਸਾਰੀਆਂ ਸੁਵਿਧਾਵਾਂ ਦਿੱਤੀਆਂ ਜਾਣਗੀਆਂ ਅਤੇ ਲੋੜ ਪੈਣ ‘ਤੇ ਡਾਕਟਰੀ ਸਹਾਇਤਾ ਦਾ ਪ੍ਰਬੰਧ ਵੀ ਕੀਤਾ ਗਿਆ ਹੈ।ਸੋ ਇਨਾਂ ਯਾਤਰੀਆਂ ਦੇ ਪਰਿਵਾਰਕ ਮੈਂਬਰ ਉਨਾਂ ਨੂੰ ਇਕਾਂਤਵਾਸ ਵਿਚ ਮਿਲਣ-ਜਾਣ ਦੀ ਕੋਸ਼ਿਸ਼ ਨਾ ਕਰਨ।ਅਸੀਂ ਉਨਾਂ ਦੀ ਹਰੇਕ ਲੋੜ ਦਾ ਧਿਆਨ ਰੱਖ ਰਹੇ ਹਾਂ, ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …