ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਗੁਰੂ ਰਾਮਦਾਸ ਜੀ ਲਈ ਨੈਸ਼ਨਲ ਪਬਲਿਕ ਸਕੂਲ
ਨੌਸ਼ਹਿਰਾ ਪਨੂੰਆਂ ਦੇ ਡਾਇਰੈਕਟਰ ਪ੍ਰਸ਼ੋਤਮ ਸਿੰਘ ਮੈਣੀ, ਅਵਤਾਰ ਸਿੰਘ ਮੈਣੀ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦਰਬਾਰ ਸਾਹਿਬ ਵਿਖੇ 55 ਹਜ਼ਾਰ ਰੁਪਏ ਭੇਟ ਕੀਤੇ ਗਏ ਹਨ।ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂ ਦੀ ਪ੍ਰੇਰਣਾ ਨਾਲ ਗੁਰੂ ਘਰ ਦੇ ਇਨ੍ਹਾਂ ਸ਼ਰਧਾਲੂਆਂ ਨੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਮੌਜੂਦਗੀ ਵਿਚ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੂੰ ਇਹ ਰਾਸ਼ੀ ਸੌਂਪੀ। ਇਸ ਮੌਕੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਵੱਲੋਂ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸੇ ਦੌਰਾਨ ਗੁਰੂ ਨਾਨਕ ਸੇਵਾ ਮਿਸ਼ਨ ਲੁਧਿਆਣਾ ਵੱਲੋਂ ਵੀ 11 ਹਜ਼ਾਰ ਰੁਪਏ, ਸੈਨੇਟਾਈਜ਼ਰ ਅਤੇ ਮਾਸਕ ਵੀ ਦਿੱਤੇ ਗਏ। ਗੁਰੂ ਨਾਨਕ ਸੇਵਾ ਮਿਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਚੌਹਾਨ ਅਤੇ ਮੈਂਬਰ ਮਨਜਿੰਦਰ ਸਿੰਘ ਤੇ ਮਹਿੰਦਰਪਾਲ ਸਿੰਘ ਨੇ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਨੂੰ ਲੰਗਰ ਲਈ ਮਾਇਆ ਅਤੇ ਸੁਰੱਖਿਆ ਕਿੱਟਾਂ ਸੌਂਪੀਆਂ, ਜਿਸ ’ਤੇ ਸ੍ਰੀ ਦਰਬਾਰ ਸਾਹਿਬ ਵੱਲੋਂ ਉਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਇਕਬਾਲ ਸਿੰਘ ਮੁਖੀ, ਸੁਖਬੀਰ ਸਿੰਘ, ਸੂਚਨਾ ਕਰਮਚਾਰੀ ਅੰਮ੍ਰਿਤਪਾਲ ਸਿੰਘ ਮੌਜੂਦ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media