ਡੀ.ਸੀ ਗੁਰਦਾਸਪੁਰ ਨੂੰ ਪੀ.ਪੀ.ਈ ਕਿੱਟਾਂ, ਐਨ-95 ਮਾਸਕ ਤੇ ਟ੍ਰਿਪਲ ਲੇਅਰ ਮਾਸਕ ਦਿੱਤੇ
ਗੁਰਦਾਸਪੁਰ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ `ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ` ਦੇ ਬਾਨੀ ਡਾਕਟਰ ਐਸ.ਪੀ
ਸਿੰਘ ਉਬਰਾਏ ਵਲੋਂ ਕੋਰੋਨਾ ਦੀ ਮਹਾਂਮਾਰੀ ਤੋਂ ਸਮੁੱਚੀ ਮਨੁੱਖਤਾ ਨੂੰ ਬਚਾਉਣ ਲਈ ਯਤਨਸ਼ੀਲ ਹਨ।ਉਨਾਂ ਨੇ ਜਿਲ੍ਹੇ ਦੇ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਦੇ ਸੀਨਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਤੋ ਇਲਾਵਾ ਮੈਡੀਕਲ ਸਟਾਫ਼ ਦੀ ਸੁਰੱਖਿਆ ਲਈ ਅੱਜ ਪੀ.ਪੀ.ਈ ਕਿੱਟਾਂ, ਐਨ-95 ਮਾਸਕ ਅਤੇ ਟ੍ਰਿਪਲ ਲੇਅਰ ਮਾਸਕ ਭੇਜੇ।ਜੋ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਹਰਸਿਮਰਨ ਸਿੰਘ ਹੀਰਾ ਵਾਲੀਆ ਅਤੇ ਹਰਮਿੰਦਰ ਸਿੰਘ ਵਲੋਂ ਡੀ.ਸੀ ਰਿਹਾਇਸ਼ ਵਿਖੇ ਭੇਟ ਡਿਪਟੀ ਕਮਿਸ਼ਨਰ ਜਨਾਬ ਮਹੁੰਮਦ ਇਸਫ਼ਾਕ ਨੂੰ ਕੀਤੇ ਗਏ।ਇਸ ਦੋਰਾਨ ਡਿਪਟੀ ਕਮਿਸ਼ਨਰ ਜਨਾਬ ਮਹੁੰਮਦ ਇਸਫ਼ਾਕ ਨੇ ਡਾ. ਐਸ.ਪੀ ਸਿੰਘ ਉਬਰਾਏ ਦਾ ਧੰਨਵਾਦ ਕੀਤਾ।
ਟਰੱਸਟ ਦੇ ਜ਼ਿਲਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਡਾ. ਉਬਰਾਏ ਵੱਲੋਂ ਸੂਬੇ ਦੇ ਮੈਡੀਕਲ ਕਾਲਜਾਂ ਤੋਂ ਇਲਾਵਾ ਹਰ ਜਿਲੇ ਦੇ ਸਰਕਾਰੀ ਹਸਪਤਾਲਾਂ ਅਤੇ ਪੁਲਿਸ ਅਤੇ ਸਿਵਲ ਵਿਭਾਗ ਸਮੇਤ ਕੋਰੋਨਾ ਨਾਲ ਫੀਲਡ ਵਿਚ ਲੜਾਈ ਲੜ ਰਹੇ ਪੱਤਰਕਾਰਾਂ ਨੂੰ ਵੀ ਮਾਸਕ ਦਿੱਤੇ ਜਾ ਰਹੇ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਦੇ ਪੀ. ਏ. ਵਰਿੰਦਰ ਸਿੰਘ ਵੀ ਮੌਜੂਦ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media