Saturday, October 17, 2026

ਦਲਿਤ ਲੜਕੀ ਨੂੰ ਖੇਤ ਵਿੱਚੋਂ ਖਰਬੁਜ਼ਾ ਤੋੜਣਾ ਪਿਆ ਮਹਿੰਗਾ – ਚੋਰੀ ਦਾ ਕੇਸ ਦਰਜ਼

ਐਸ.ਸੀ ਕਮਿਸ਼ਨ ਮੈਂਬਰ ਪੂਨਮ ਕਾਂਗੜਾ ਵਲੋ ਮਾਮਲੇ ਦੀ ਜਾਂਚ ਦੇ ਹੁਕਮ

ਲੌਂਗੋਵਾਲ, 30 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕੋਰੋਨਾ ਵਾਇਰਸ ਦੇ ਚੱਲਦਿਆਂ ਬੰਦ ਦੌਰਾਨ ਜਿੱਥੇ ਇਕ ਪਾਸੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ PPNJ3004202007ਪੱਧਰ ‘ਤੇ ਲੋਕਾਂ ਨੂੰ ਮੁਫਤ ਰਾਸ਼ਨ, ਲੰਗਰ ਅਤੇ ਹੋਰ ਵੀ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ।ਦੂਜੇ ਪਾਸੇ ਜਿਲ੍ਹਾ ਸੰਗਰੂਰ ਦੇ ਚਪੜੋਦਾ ਪਿੰਡ ਦੀ ਇੱਕ ਦਲਿਤ ਲੜਕੀ ਵਲੋਂ ਇੱਕ ਖੇਤ ਵਿਚੋਂ ਖਰਬੂਜ਼ਾ ਤੋੜਨਾ ਮਹਿੰਗਾ ਪੈ ਗਿਆ ਹੈ।ਜਿਸ ਤੋਂ ਖਫਾ ਫਿਲਮੀ ਐਕਟਰ ਹੋਬੀ ਧਾਲੀਵਾਲ ਦੇ ਪਰਿਵਾਰਕ ਮੈਂਬਰਾਂ ਵਲੋਂ ਦਲਿਤ ਲੜਕੀ, ਉਸ ਦੀ ਮਾਂ ਸਣੇ ਪਰਿਵਾਰਕ ਮੈਂਬਰਾਂ ਅਤੇ ਇਸ ਧੱਕੇਸ਼ਾਹੀ ਦਾ ਵਿਰੋਧ ਕਰਨ ਵਾਲੇ ਦਲਿਤ ਪੰਚ ਤੇ ਹੋਰਨਾਂ ਵਿਰੁੱਧ ਥਾਣਾ ਅਮਰਗੜ੍ਹ ਵਿਖੇ ਚੋਰੀ ਦਾ ਪਰਚਾ ਦਰਜ਼ ਕਰਵਾਇਆ ਗਿਆ ਹੈ।
               ਪਿੰਡ ਚਪੜੋਦਾ ਦੀਆਂ ਪੀੜਤ ਦਲਿਤ ਮਹਿਲਾਵਾਂ ਅਤੇ ਪਰਿਵਾਰਕ ਮੈਂਬਰਾਂ ਵਲੋਂ ਸ਼੍ਰੀਮਤੀ ਪੂਨਮ ਕਾਂਗੜਾ ਮੈਂਬਰ ਐਸ.ਸੀ ਕਮਿਸ਼ਨ ਪੰਜਾਬ ਨੂੰ ਲਿਖਤੀ ਤੌਰ ‘ਤੇ ਸ਼ਿਕਾਇਤ ਦੇ ਕੇ ਉਕਤ ਵਿਅਕਤੀਆਂ ਉਪਰ ਕਾਰਵਾਈ ਕਰਨ ਅਤੇ ਦਰਜ ਮੁਕੱਦਮਾ ਰੱਦ ਕਰਵਾਉਣ ਦੀ ਮੰਗ ਕੀਤੀ।ਸ਼੍ਰੀਮਤੀ ਪੂਨਮ ਕਾਂਗੜਾ ਨੇ ਤੁਰੰਤ ਮਾਮਲੇ ਦੀ ਜਾਂਚ ਲਈ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਹਨ।ਉਨ੍ਹਾਂ ਕਿਹਾ ਕਿ ਕਿਸੇ ਤਰ੍ਹਾਂ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੀੜਤਾਂ ਨੂੰ ਪੂਰਾ ਇਨਸਾਫ ਮਿਲੇਗਾ ।
             ਸ਼੍ਰੀਮਤੀ ਪੂਨਮ ਕਾਂਗੜਾ ਨੇ ਦੱਸਿਆ ਕਿ ਸ਼ਿਕਾਇਤ ਵਿੱਚ ਭੋਲੀ ਕੌਰ ਅਤੇ ਚਰਨਜੀਤ ਕੌਰ ਨੇ ਕਿਹਾ ਹੈ ਕਿ ਉਹ ਬਹੁਤ ਹੀ ਗਰੀਬ ਹਨ।ਜਿਸ ਕਾਰਨ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਪਿੰਡ ਦੇ ਵੱਖ-ਵੱਖ ਖੇਤਾਂ ਵਿੱਚੋਂ ਕਣਕ ਦੀਆਂ ਕੁੱਝ ਬੱਲੀਆਂ ਇਕੱਠੀਆਂ ਕਰਦੀਆਂ ਸਨ।ਪ੍ਰੰਤੂ ਪਿੰਡ ਦੇ ਉਕਤ ਜਿਮੀਂਦਾਰਾਂ ਨੇ ਇੱਕ ਖਰਬੂਜ਼ਾ ਤੋੜਣ ਕਾਰਨ ਭਰੀ ਪੰਚਾਇਤ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਬੁਰੀ ਤਰ੍ਹਾਂ ਜ਼ਲੀਲ ਕੀਤਾ ਗਿਆ ਅਤੇ ਜਾਤੀਸੂਚਕ ਸ਼ਬਦ ਬੋਲ ਕੇ ਗੰਦੀਆਂ ਗਾਲਾਂ ਕੱਢੀਆਂ ਅਤੇ ਉਨ੍ਹਾਂ ਖਿਲਾਫ ਅਮਰਗੜ ਥਾਣਾ ਵਿਖੇ ਝੂਠਾ ਚੋਰੀ ਦਾ ਪਰਚਾ ਦਰਜ਼ ਕਰਵਾ ਦਿੱਤਾ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …