Friday, June 12, 2026

ਜਾਗਰੂਕਤਾ ਤੇ ਸਾਵਧਾਨੀ ਵਿੱਚ ਹੀ ਬਚਾਅ – ਡਾ. ਜਸਮੀਤ ਬਾਵਾ

ਸਬਜ਼ੀ ਮੰਡੀ ਤੋਂ ਲਏ ਰੈਂਡਮਲੀ ਸੈਂਪਲ

ਕਪੂਰਥਲਾ, 30 ਅਪ੍ਰੈਲ – (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਦੀਆਂ ਟੀਮਾਂ ਜ਼ਿਲ੍ਹੇ ਵਿਚ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ PPNJ3004202009ਰਹੀਆਂ ਹਨ।ਇਹ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਕਿਹਾ ਕਿ ਜਾਗਰੂਕਤਾ ਤੇ ਸਾਵਧਾਨੀ ਵਿਚ ਹੀ ਬਚਾਅ ਹੈ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਆਪਣਾ ਕੰਮ ਕਰ ਰਿਹਾ ਹੈ, ਪਰੰਤੂ ਨਾਲ ਹੀ ਲੋਕਾਂ ਦੇ ਸਹਿਯੋਗ ਦੀ ਵੀ ਲੋੜ ਹੈ।ਉਨ੍ਹਾਂ ਦੱਸਿਆ ਕਿ ਦੇਖਣ ਵਿਚ ਆ ਰਿਹਾ ਹੈ ਕਿ ਕੋਈ ਲੱਛਣ ਨਾ ਹੋਣ ਦੇ ਬਾਵਜੂਦ ਕਈ ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆ ਰਹੀ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ।ਉਨ੍ਹਾਂ ਕਿਹਾ ਕਿ ਵੱਧ ਰਹੇ ਕੋਰੋਨਾ ਕੇਸਾਂ ਅਤੇ ਕਮਿਊਨਿਟੀ ਟ੍ਰਾਂਸਮਿਸ਼ਨ ਨੂੰ ਰੋਕਣ ਲਈ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾ ਦੀ ਰੈਂਡਮਲੀ ਸੈਂਪਲਿੰਗ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ 24 ਘੰਟੇ ਕੋਰੋਨਾ ਖਿਲਾਫ਼ ਜੰਗ ਵਿਚ ਨਿੱਤਰੀਆਂ ਹੋਈਆਂ ਹਨ।
              ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ ਅਤੇ ਡਾ. ਨਵਪ੍ਰੀਤ ਕੌਰ ਨੇ ਦੱਸਿਆ ਕਿ ਕਿਸੇ ਸੈਨੇਟਰੀ ਇੰਸਪੈਕਟਰਾਂ ਅਤੇ ਮਲਟੀਪਰਪਜ਼ ਹੈਲਥ ਵਰਕਰਾਂ ਵੱਲੋਂ ਫੀਲਡ ਵਿੱਚ ਜਾ ਕੇ ਜਿਥੇ ਸ਼ੱਕੀ ਮਰੀਜ਼ਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ, ਉਥੇ ਨਾਲ ਹੀ ਫੀਲਡ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।ਜ਼ਿਕਰਯੋਗ ਹੈ ਕਿ ਮਲਟੀ ਪਰਪਜ਼ ਹੈਲਥ ਵਰਕਰ (ਮੇਲ) ਵਿਚ ਗੁਰਬੀਰ ਸਿੰਘ ਸੁਪਰਵਾਈਜ਼ਰ, ਦਵਿੰਦਰ ਸਿੰਘ, ਕੁਲਦੀਪ ਸਿੰਘ, ਬਲਕਾਰ ਸਿੰਘ, ਸੁਰਿੰਦ ਕੁਮਾਰ, ਹਰਦੀਪ ਕੁਮਾਰ, ਬਲਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਮੁਖ ਸਿੰਘ ਤੇ ਰਜਿੰਦਰ ਕੁਮਾਰ ਕੋਰੋਨਾ ਖਿਲਾਫ਼ ਫਰੰਟ ਵਾਰਿਅਰਸ ਦੇ ਤੌਰ ’ਤੇ ਨਿੱਤਰੇ ਹੋਏ ਹਨ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …