ਧੂਰੀ, 30 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਬੀਤੇ ਦਿਨੀਂ ਸਰਦੂਲਗੜ੍ਹ ਦੇ ਸੀਨੀਅਰ ਪੱਤਰਕਾਰ ਜੀ.ਐਮ ਅਰੋੜਾ ਅਤੇ ਹੋਰ ਦੋ ਪੱਤਰਕਾਰਾਂ ਨਾਲ ਥਾਣਾ
ਮੁੱਖੀ ਵਲੋਂ ਮਾੜਾ ਵਤੀਰਾ ਕਰਦਿਆਂ ਪ੍ਰੈਸ ਦੀ ਆਜ਼ਾਦੀ ‘ਤੇ ਹਮਲਾ ਕੀਤਾ ਗਿਆ ਹੈ।ਥਾਣੇਦਾਰ ਦੀ ਇਸ ਅਤਿ ਨਿੰਦਣਯੋਗ ਕਾਰਵਾਈ ਦੇ ਵਿਰੋਧ ਵਿੱਚ ਧੂਰੀ ਦੇ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਏ ਨਾਲ ਸਬੰਧਤ ਵੱਖ-ਵੱਖ ਪੱਤਰਕਾਰਾਂ ਨੇ ਅੱਜ ਐਸ.ਡੀ.ਐਮ ਲਤੀਫ਼ ਅਹਿਮਦ ਅਤੇ ਡੀ.ਐਸ.ਪੀ ਰਛਪਾਲ ਸਿੰਘ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ਇੱਕ ਰੋਸ ਪੱਤਰ ਸੌਂਪਿਆ ਅਤੇ ਥਾਣੇਦਾਰ ਦੇ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।ਰੋਸ ਪੱਤਰ ਵਿੱਚ ਦਰਸਾਇਆ ਗਿਆ ਕਿ ਪੱਤਰਕਾਰ ਭਾਈਚਾਰਾ ਅਜਿਹੇ ਮਾੜੇ ਵਤੀਰੇ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸਤ ਨਹੀਂ ਕਰੇਗਾ।ਕਿਉਂਕਿ ਥਾਣਾ ਮੁਖੀ ਨੇ ਬਿਨਾਂ ਕਿਸੇ ਦੋਸ਼ ਦੇ ਸਰਦੂਲਗੜ੍ਹ ਦੇ ਸੀਨੀਅਰ ਪੱਤਰਕਾਰਾਂ ਨੂੰ ਪੁਲਿਸ ਦੀ ਗੱਡੀ ਵਿੱਚ ਬਿਠਾ ਕੇ ਸ਼ਹਿਰ ਵਿਚ ਚੱਕਰ ਲਗਵਾ ਕੇ ਮਾਨਸਿਕ ਤੌਰ ‘ਤੇ ਬੇਇਜ਼ਤ ਕੀਤਾ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media