ਏਕਾਂਤਵਾਸ ਵਿੱਚ ਰਹਿ ਰਹੇ ਪਰਿਵਾਰ 5 ਮੈਂਬਰ ਦਾ ਕੋਰੋਨਾ ਨੈਗੇਟਿਵ
ਧੂਰੀ, 30 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਦੇ ਸ਼ਿਵਪੁਰੀ ਮੁਹੱਲੇ ਦੇ ਰਹਿਣ ਵਾਲੇ ਉਦੈ ਸਿੰਘ (72) ਨਾਮੀ ਇੱਕ ਵਿਅਕਤੀ ਦਾ ਕੋਰੋਨਾ ਟੈਸਟ ਪੋਜ਼ਟਿਵ ਪਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੋਰੋਨਾ ਦਾ ਇਹ ਮਰੀਜ਼ ਆਪਣੇ ਪਰਿਵਾਰ ਦੇ 5 ਹੋਰ ਮੈਂਬਰਾਂ ਸਮੇਤ ਸ਼੍ਰੀ ਹਜ਼ੂਰ ਸਾਹਿਬ ਤੋਂ ਬੀਤੇ ਐਤਵਾਰ ਆਪਣੇ ਘਰ ਵਾਪਸ ਧੂਰੀ ਵਿਖੇ ਪਰਤਿਆ ਸੀ ਅਤੇ ਪਰਿਵਾਰ ਦੇ 6 ਮੈਂਬਰ ਹੀ ਘਰ ਵਿੱਚ ਏਕਾਂਤਵਾਸ ਵਿੱਚ ਰਹਿ ਰਹੇ ਸਨ।ਸਿਵਲ ਹਸਪਤਾਲ ਧੂਰੀ ਦੇ ਐਸ.ਐਮ.ਓ ਡਾ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਉਦੈ ਸਿੰਘ ਸਮੇਤ ਉਸ ਦੇ ਪਰਿਵਾਰ ਦੇ 5 ਹੋਰ ਮੈਂਬਰਾਂ ਦੇ ਕੋਰੋਨਾ ਟੈਸਟ ਕੀਤੇ ਗਏ ਸਨ।ਜਿੰਨਾਂ ਵਿਚੋਂ ਕੇਵਲ ਉਦੈ ਸਿੰਘ ਦਾ ਕੋਰੋਨਾ ਟੈਸਟ ਪਾਜ਼ਟਿਵ ਪਾਇਆ ਗਿਆ ਹੈ ਅਤੇ ਪਰਿਵਾਰ ਦੇ ਬਾਕੀ 5 ਮੈਂਬਰਾਂ ਦੇ ਕੋਰੋਨਾ ਟੈਸਟ ਨੈਗੇਟਿਵ ਆਏ ਹਨ। ਉਹਨਾਂ ਦੱਸਿਆ ਕਿ ਉਦੈ ਸਿੰਘ ਦੇ ਪਰਿਵਾਰ ਦੇ ਇਹਨਾਂ ਬਾਕੀ 5 ਮੈਂਬਰਾਂ ਨੂੰ ਫਿਲਹਾਲ ਏਕਾਂਤਵਾਸ ਵਿੱਚ ਹੀ ਰੱਖਿਆ ਜਾਵੇਗਾ ਅਤੇ 5 ਦਿਨਾਂ ਬਾਅਦ ਇਹਨਾਂ ਮੈਂਬਰਾਂ ਦੇ ਦੁਬਾਰਾ ਕੋਰੋਨਾ ਟੈਸਟ ਕੀਤੇ ਜਾਣਗੇ ਅਤੇ ਇਸ ਦੇ ਨਾਲ ਹੀ ਇਹਨਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦਾ ਪੁੱਛ-ਪੜਤਾਲ ਰਾਹੀਂ ਪਤਾ ਲਗਾਇਆ ਜਾ ਰਿਹਾ ਹੈ ਅਤੇ ਇਹਨਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੇ ਟੈਸਟ ਵੀ ਜਾਂਚ ਲਈ ਭੇਜੇ ਜਾਣਗੇ।ਉਹਨਾਂ ਦੱਸਿਆ ਕਿ ਕੋਰੋਨਾ ਪਾਜ਼ੀਟਿਵ ਉਦੈ ਸਿੰਘ ਨੂੰ ਇਲਾਜ਼ ਲਈ ਸੰਗਰੂਰ ਦੇ ਸਰਕਾਰ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ।ਧੂਰੀ ਸ਼ਹਿਰ ਵਿਖੇ ਕੋਰੋਨਾ ਦਾ ਪਹਿਲਾ ਮਰੀਜ਼ ਪਾਜ਼ਟਿਵ ਪਾਏ ਜਾਣ ਕਾਰਨ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।