Tuesday, November 24, 2026

ਡਾ. ਅਮਰ ਸਿੰਘ ਵਲੋਂ ਸ਼ੱਕੀ ਅਤੇ ਪੀੜਤ ਮਰੀਜ਼ਾਂ ਦੀ ਸਿਹਤ ਦਾ ਜਾਇਜ਼ਾ

ਖੰਨਾ/ਲੁਧਿਆਣਾ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀਂ ਸ੍ਰੀ ਹਜ਼ੂਰ ਸਾਹਿਬ (ਨੰਦੇੜ) ਤੋਂ ਵਾਪਸ ਮੁੜੇ ਸ਼ਰਧਾਲੂਆਂ ਦੇ ਨੋਵੇਲ ਕੋਰੋਨਾ ਵਾਇਰਸ Amar Singh MP Ldh(ਕੋਵਿਡ 19) ਤੋਂ ਪੀੜਤ ਹੋਣ ਦਾ ਪਤਾ ਲੱਗਣ `ਤੇ ਅੱਜ ਹਲਕਾ ਸ੍ਰੀ ਫਤਹਿਗੜ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਐਸ.ਡੀ.ਐਮ ਖੰਨਾ ਅਤੇ ਸਿਵਲ ਸਰਜਨ ਲੁਧਿਆਣਾ ਨਾਲ ਮੋਬਾਈਲ `ਤੇ ਗੱਲਬਾਤ ਕੀਤੀ ਅਤੇ ਮਰੀਜ਼ਾਂ ਦੇ ਵਧੀਆ ਇਲਾਜ਼ ਲਈ ਹਰ ਯਤਨ ਕਰਨ ਦੀ ਹਦਾਇਤ ਕੀਤੀ।
               ਦੱਸਣਯੋਗ ਹੈ ਕਿ ਨੰਦੇੜ ਤੋਂ ਵਾਪਸ ਮੁੜੇ ਯਾਤਰੀਆਂ ਵਿਚੋਂ 7 ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜੋ ਕਿ ਜਿਆਦਾਤਰ ਲੋਕ ਸਭਾ ਹਲਕਾ ਸ੍ਰੀ ਫਤਹਿਗੜ ਸਾਹਿਬ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਸਮਰਾਲਾ ਨਾਲ ਸੰਬੰਧਤ ਹਨ।ਇਸ ਖ਼ਬਰ ਦਾ ਪਤਾ ਲੱਗਣ `ਤੇ ਹੀ ਡਾ. ਅਮਰ ਸਿੰਘ ਨੇ ਉਕਤ ਦੋਵੇਂ ਅਧਿਕਾਰੀਆਂ ਨਾਲ ਗੱਲ ਕੀਤੀ ਸੀ।
         ਗੱਲਬਾਤ ਦੌਰਾਨ ਐਸ.ਡੀ.ਐਮ ਖੰਨਾ ਸੰਦੀਪ ਸਿੰਘ ਨੇ ਦੱਸਿਆ ਕਿ 20 ਦੇ ਕਰੀਬ ਸ਼ੱਕੀ ਮਰੀਜ਼ਾਂ ਨੂੰ ਖੰਨਾ ਦੇ ਸਿਵਲ ਹਸਪਤਾਲ ਵਿੱਚ ਰੱਖਿਆ ਜਾਵੇਗਾ ਅਤੇ 10 ਬਿਸਤਰਿਆਂ ਦਾ ਪ੍ਰਬੰਧ ਪਾਜ਼ੀਟਿਵ ਮਰੀਜ਼ਾਂ ਲਈ ਕੀਤਾ ਗਿਆ ਹੈ।ਉਨਾਂ ਡਾ. ਅਮਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਸ਼ੱਕੀ ਅਤੇ ਪਾਜ਼ੀਟਿਵ ਮਰੀਜ਼ਾਂ ਨੂੰ ਰੱਖਣ, ਦਵਾਈਆਂ ਅਤੇ ਖਾਣ ਪੀਣ ਦਾ ਪੁਖ਼ਤਾ ਪ੍ਰਬੰਧ ਕੀਤਾ ਗਿਆ ਹੈ।

Check Also

ਖਾਲਸਾ ਸੰਸਥਾਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ’ਤੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਮੂਹ ਵਿੱਦਿਅਕ ਅਦਾਰਿਆਂ …