Monday, December 23, 2024

ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਤੋਂ ਅੰਮ੍ਰਿਤਸਰ ਨੂੰ ਪਾਸੇ ਕਰਨਾ ਬਰਦਾਸ਼ਤ ਨਹੀਂ -ਔਜਲਾ

ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਲੋਕ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ Gurjeet Aujla 4ਦੇਸ਼ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਨੂੰ ਆਪਸ ਵਿੱਚ ਜੋੜਨ ਲਈ ਸ਼ੁਰੂ ਕੀਤੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਪ੍ਰੋਜੈਕਟ ਦੀ ਡੀ.ਪੀ.ਆਰ ਵਿਚੋਂ ਸਾਜਿਸ਼ ਤਹਿਤ ਸਿੱਖਾਂ ਦੀ ਧਾਰਮਿਕ ਰਾਜਧਾਨੀ ਅੰਮ੍ਰਿਤਸਰ ਨੂੰ ਬਾਹਰ ਰੱਖਣਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
                 ਪੱਤਰਕਾਰਾਂ ਨਾਲ ਗੱਲਬਾਤ ਔਜਲਾ ਨੇ ਦੱਸਿਆ ਕਿ 2016 ਵਿੱਚ ਤਤਕਾਲੀ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਨਿਤਿਨ ਗਡਕਰੀ ਤੇ ਹਰਿਆਣਾ ਮੁਖ ਮੰਤਰੀ ਮਨੋਹਰ ਲਾਲ ਖੱਟਰ ਦੀ ਮੀਟਿੰਗ ਦੌਰਾਨ ਦਿੱਲੀ-ਅੰਮ੍ਰਿਤਸਰ ਐਕਸਪ੍ਰੈਸ ਵੇਅ ਬਣਾਉਣ ਦਾ ਅੰਤਿਮ ਨਿਰਣਾ ਲਿਆ ਗਿਆ ਸੀ।ਜਿਸ ਦਾ ਬਾਅਦ ਵਿੱਚ ਕਟੜਾ ਤੱਕ ਵਿਸਥਾਰ ਕੀਤਾ ਗਿਆ।ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਮਾਝੇ ਨੂੰ ਆਰਥਿਕ ਤੌਰ ‘ਤੇ ਬਹੁਤ ਵੱਡਾ ਹੁਲਾਰਾ ਮਿਲਣਾ ਸੀ।ਇਹ ਐਕਸਪ੍ਰੈਸ ਵੇਅ ਮਾਝੇ ਅੰਦਰ ਤਰਨਤਾਰਨ ਜ਼ਿਲ੍ਹੇ ਦੇ ਗੋਇੰਦਵਾਲ ਸਾਹਿਬ, ਖਡੂਰ ਸਾਹਿਬ, ਅੰਮ੍ਰਿਤਸਰ ਜ਼ਿਲ੍ਹੇ ਦੇ ਖਿਲਚੀਆਂ ਤੋਂ ਹੁੰਦਾ ਹੋਇਆ ਗੁਰਦਾਸਪੁਰ ਜ਼ਿਲ੍ਹੇ ਚ’ ਦਾਖਿਲ ਹੋਣਾ ਸੀ ਅਤੇ ਇਸ ਦੀ ਡੀ.ਪੀ.ਆਰ (ਡੀਟੇਲ ਪ੍ਰੋਜੈਕਟ ਰਿਪੋਰਟ) ਵਿੱਚ ਗੁਲਾਬੀ ਤੇ ਕਾਲੇ ਰੰਗ ਦੀਆਂ ਲਾਈਨਾਂ ਹੀ ਫਾਈਨਲ ਕੀਤੀਆਂ ਗਈਆਂ ਸਨ।ਪਰ ਕਿਸੇ ਸਾਜਿਸ਼ ਤਹਿਤ ਇਸ ਪ੍ਰੋਜੈਕਟ ਵਿੱਚ ਹਰੇ ਰੰਗ ਦੀ ਲਾਈਨ ਜੋੜਦੇ ਹੋਏ ਫਾਈਨਲ ਕਰ ਦਿੱਤੀ ਗਈ ਹੈ ਜਦਕਿ ਅੰਮ੍ਰਿਤਸਰ ਲਈ ਫਾਇਦੇਮੰਦ 2016 ਵਿੱਚ ਗੁਲਾਬੀ ਰੰਗ ਨਾਲ ਬਣਾਈ ਆਪਸ਼ਨ ਨੂੰ ਰੱਦ ਕਰ ਦਿਤਾ ਗਿਆ। ਜਿਸ ਨਾਲ ਇਸ ਮਹੱਤਵਪੂਰਨ ਪ੍ਰੋਜੈਕਟ ਤੋਂ ਅੰਮ੍ਰਿਤਸਰ ਤੇ ਤਰਨਤਾਰਨ ਜ਼ਿਲ੍ਹਾ ਪੂਰੀ ਤਰਾਂ ਵਾਂਝੇ ਹੋ ਗਏ ਹਨ, ਜਦਕਿ ਇਹ ਪ੍ਰੋਜੈਕਟ ਸ਼ੁਰੂ ਹੀ ਦਿੱਲੀ-ਅੰਮ੍ਰਿਤਸਰ ਐਕਸਪ੍ਰੈਸ ਵੇਅ ਨਾਮ ਨਾਲ ਹੋਇਆ ਸੀ।ਉਨ੍ਹਾਂ ਦੱਸਿਆ ਕਿ ਫਾਈਨਲ ਰਿਪੋਰਟ ਵਿੱਚ ਐਕਸਪ੍ਰੈਸ ਵੇਅ ਅੰਮ੍ਰਿਤਸਰ ਤੋਂ 65-70 ਕਿਲੋਮੀਟਰ ਪਹਿਲਾਂ ਹੀ ਕਰਤਾਰਪੁਰ ਕਸਬੇ ਤੋਂ ਮੁੜ ਜਾਂਦਾ ਹੈ ਤੇ ਹਰੇ ਰੰਗ ਦੀ ਲਾਈਨ ਨਾਲ ਬਨਣ ਵਾਲੇ ਪ੍ਰੋਜੈਕਟ ਤਹਿਤ ਜਿਸ ਤਰੀਕੇ ਨਾਲ ਅੰਮ੍ਰਿਤਸਰ ਨੂੰ ਇਸ ਨਾਲ ਜੋੜਿਆ ਜਾ ਰਿਹਾ ਹੈ ਉਸ ਦਾ ਅੰਮ੍ਰਿਤਸਰ ਨੂੰ ਕੋਈ ਫਾਇਦਾ ਨਹੀਂ ਹੋਵੇਗਾ।ਔਜਲਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤੋਂ ਅੰਮ੍ਰਿਤਸਰ ਨੂੰ ਵਾਂਝਾ ਕਰਨ ਦਾ ਕਾਰਨ ਗੁਰਦਾਸਪੁਰ-ਪਠਾਨਕੋਟ ਚ’ ਪੈਂਦੇ ਪਹਾੜਾਂ ਵਿੱਚ ਸੁਰੰਗਾਂ ਦੇ ਨਿਰਮਾਣ ਨੂੰ ਕਾਰਨ ਦੱਸਿਆ ਗਿਆ ਹੈ ਜਦਕਿ ਅਸਲੀਅਤ ਇਹ ਹੈ ਕਿ ਗੁਰਦਾਸਪੁਰ-ਪਠਾਨਕੋਟ ਦੇ ਰਸਤੇ ਵਿੱਚ ਕੋਈ ਪਹਾੜ ਨਹੀ ਪੈਂਦਾ।ਔਜਲਾ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਗੁਰੂ ਨਗਰੀ ਨਾਲ ਹੋ ਰਹੀ ਬੇਇਨਸਾਫੀ ਖਿਲਾਫ ਦਖਲ ਦੇ ਕੇ ਅੰਮ੍ਰਿਤਸਰ ਵਾਸੀਆਂ ਨੂੰ ਇਨਸਾਫ ਦਿਵਾਉਣ।ਉਨਾਂ ਨੇ ਅੰਮ੍ਰਿਤਸਰ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਨੇਤਾਵਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਅਹਿਮ ਪ੍ਰੋਜੈਕਟ ਤੋਂ ਵਾਂਝਿਆ ਕੀਤੀ ਜਾ ਰਹੀ ਗੁਰੂ ਨਗਰੀ ਨਾਲ ਹੋ ਰਹੀ ਬੇਇਨਸਾਫੀ ਖਿਲਾਫ ਅਵਾਜ਼ ਬੁਲੰਦ ਕਰਨ।
                 ਔਜਲਾ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਉਸ ਬਿਆਨ ਨੂੰ ਹਾਸੋਹੀਣਾ ਕਰਾਰ ਦਿਤਾ ਜਿਸ ਵਿਚ ਸ਼੍ਰੀਮਤੀ ਬਾਦਲ ਵਲੋਂ ਅੰਮ੍ਰਿਤਸਰ ਨੂੰ ਇਸ ਪ੍ਰੋਜੈਕਟ ਨਾਲ ਪਹਿਲਾਂ ਤੋਂ ਹੀ ਜੋੜਨ ਦੀ ਗੱਲ ਕਰਕੇ ਭੰਬਲਭੂਸੇ ਵਾਲੀ ਸਥਿਤੀ ਪੈਦਾ ਕੀਤੀ ਜਾ ਰਹੀ ਹੈ।ਔਜਲਾ ਨੇ ਸਪੱਸ਼ਟ ਕੀਤਾ ਕਿ ਅੰਮ੍ਰਿਤਸਰ ਲਈ ਪਹਿਲਾਂ ਤੋਂ ਹੀ 6 ਲੇਨ ਸੜਕ ਦੇ ਨਿਰਮਾਣ ਦੀ ਮੰਜੂਰੀ ਦਿਤੀ ਹੋਈ ਹੈ ਅਤੇ ਇਹ ਅੰਮ੍ਰਿਤਸਰ ਦਾ ਹੱਕ ਹੈ।ਔਜਲਾ ਨੇ ਦੱਸਿਆ ਕਿ ਬਾਦਲ ਪਰਿਵਾਰ ਦਾ ਅਸਲੀ ਚਿਹਰਾ ਲੋਕਾਂ ਦੇ ਸਾਹਮਣੇ ਆ ਚੁੱਕਾ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …