ਬਠਿੰਡਾ (ਤਲਵੰਡੀ ਸਾਬੋ), 9 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ‘ਵਿਸ਼ਵ ਦ੍ਰਿਸ਼ਟੀ ਦਿਵਸ’ ਨੂੰ ਸਮਰਪਿਤ ਅੱਖਾਂ ਦੇ ਮੁਫਤ ਚੈਕਅੱਪ ਕੈਂਪ ਦਾ ਆਯੋਜਿਨ ਗੁਰਦੁਆਰਾ ਕਮੇਟੀ ਗੁਰਦੁਆਰਾ ਜੀਵਨ ਪ੍ਰਕਾਸ਼ ਮਾਡਲ ਟਾਊਨ ਅਤੇ ਨਿਸ਼ਕਾਮ ਸੇਵਾ ਸੁਸਾਇਟੀ ਮਾਡਲ ਟਾਊਨ ਨੇ ਗੁਰਦੁਆਰਾ ਜੀਵਨ ਪ੍ਰਕਾਸ਼ ਮਾਡਲ ਟਾਊਨ ਵਿਖੇ ਕੀਤਾ ਗਿਆ ਜਿਸ ਵਿੱਚ ਅੱਖਾਂ ਦੇ ਅਪਰੇਸ਼ਨਾਂ ਦੇ ਮਾਹਿਰ ਡਾ. ਮੀਨਾਕਸ਼ੀ ਜਿੰਦਲ, ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਅਤੇ ਔਪਥਾਲਮਿਕ ਅਫਸਰ ਡਾ. ਐਮ.ਪੀ. ਸਿੰਘ ਸਿਵਲ ਹਸਪਤਾਲ ਬਠਿੰਡਾ ਦੁਆਰਾ ਮਰੀਜਾਂ ਦੀਆਂ ਅੱਖਾਂ ਦਾ ਚੈਕਅੱਪ ਕੀਤਾ। ਕੈਂਪ ਦੀ ਸ਼ੁਰੂਆਤ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ ਜਦ ਕਿ ਅਡੀਸ਼ਨਲ ਸਿਵਲ ਸਰਜਨ ਡਾ. ਰਾਜ ਕੁਮਾਰ ਨੇ ਵਿਸ਼ੇਸ਼ ਤੌਰ ‘ਤੇ ਹਾਜਰੀ ਲਗਵਾਈ।ਉਨ੍ਹਾਂ ਮਰੀਜਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਖਾਂ ਕੁਦਰਤ ਦੀ ਦਿੱਤੀ ਅਨਮੋਲ ਦਾਤ ਹਨ ਤੇ ਇਨ੍ਹਾਂ ਦੀ ਸਾਂਭ ਸੰਭਾਲ ਕਰਨਾ ਸਾਡਾ ਫਰਜ਼ ਹੈ। ਉਨ੍ਹਾਂ ਗੁਰਦੁਆਰਾ ਕਮੇਟੀ ਅਤੇ ਨਿਸ਼ਕਾਮ ਸੇਵਾ ਸੁਸਾਇਟੀ ਦੁਆਰਾ ਕੀਤੇ ਉਪਰਾਲੇ ਦੀ ਸਰਾਹਨਾ ਕੀਤੀ।ਇਸ ਮੌਕੇ ਡਾ. ਐਮ.ਪੀ.ਸਿੰਘ ਨੇ ਅੱਖਾਂ ਦੀ ਸਾਂਭ ਸੰਭਾਲ ਅਤੇ ਬਦਲਦੇ ਮੌਸਮ ਦੌਰਾਨ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਉੱਪਰ ਵਿਸਥਾਰ ਵਿੱਚ ਚਾਨਣਾ ਪਾਇਆ।ਇਸ ਕੈਂਪ ਦੌਰਾਨ 192 ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਤੇ ਦਵਾਈਆਂ ਮੁਫਤ ਦਿੱਤੀਆਂ ਗਈਆਂ। ਜਾਂਚ ਦੌਰਾਨ 37 ਮਰੀਜਾਂ ਜਿਨ੍ਹਾਂ ਦੇ ਅਪਰੇਸ਼ਨ ਕਰਨੇ ਜਰੂਰੀ ਦੀ ਸ਼ਨਾਖਤ ਕੀਤੀ ਗਈ। ਡਾ. ਮੀਨਾਕਸ਼ੀ ਜਿੰਦਲ ਨੇ ਦੱਸਿਆ ਕਿ ਜਿਨ੍ਹਾਂ ਮਰੀਜਾਂ ਦੀਆਂ ਅੱਖਾਂ ਦੇ ਅਪਰੇਸ਼ਨ ਕਰਨੇ ਹਨ, ਕਲ੍ਹ ਸਿਵਲ ਹਸਪਤਾਲ ਵਿਖੇ ਮੁਫਤ ਟੈਸਟ ਕੀਤੇ ਜਾਣਗੇ ਤੇ ਅਗਲੇ ਦਿਨਾਂ ਦੌਰਾਨ ਉਨ੍ਹਾਂ ਦੇ ਅਪਰੇਸ਼ਨ ਉਨ੍ਹਾਂ ਦੁਆਰਾ ਸਿਵਲ ਹਸਪਤਾਲ ਵਿਖੇ ਕੀਤੇ ਜਾਣਗੇ। ਇਨ੍ਹਾਂ ਅਪਰੇਸ਼ਨਾਂ ਦੌਰਾਨ ਮਰੀਜ਼ਾਂ ਕੋਲੋਂ ਕੋਈ ਵੀ ਖਰਚਾ ਨਹੀਂ ਲਿਆ ਜਾਵੇਗਾ।ਸਾਰੇ ਮਰੀਜਾਂ ਅਤੇ ਉਨ੍ਹਾਂ ਦੇ ਵਾਰਸਾਂ ਲਈ ਗੁਰਦੁਆਰਾ ਸਾਹਿਬ ਵੱਲੋਂ ਚਾਹ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਸੀ ਜੋ ਕਿ ਕੈਂਪ ਦੀ ਸਮਾਪਤੀ ਤੱਕ ਨਿਰਵਿਘਨ ਜਾਰੀ ਰਿਹਾ। ਇਸ ਮੌਕੇ ਸਮੂਹ ਕਮੇਟੀ ਮੈਂਬਰ ਅਤੇ ਨਿਸ਼ਕਾਮ ਸੇਵਾ ਸੁਸਾਇਟੀ ਦੇ ਅਹੁਦੇਦਾਰ ਹਾਜਰ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …