Tuesday, July 29, 2025
Breaking News

ਸੰਗਰੂਰ ਡਿਸਟ੍ਰਿਕਟ ਇੰਡਸਟਰੀਅਲ ਚੈਂਬਰ ਵਲੋਂ ਕੋਵਿਡ ਲਈ ਜਿਲਾ ਪ੍ਰਸ਼ਾਸਨ ਨੂੰ 5 ਲੱਖ ਦਾ ਚੈਕ ਭੇਟ

ਲੌਂਗੋਵਾਲ, 1 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ PPNJ0105202004

ਹਨ ਇਸ ਦੇ ਨਾਲ ਹੀ ਵੱਖ-ਵੱਖ ਦਾਨੀ ਸੱਜਣ, ਉਦਯੋਗਿਕ ਤੇ ਸਮਾਜਿਕ ਸੰਸਥਾਵਾਂ ਆਪੋ ਆਪਣੀ ਸਮਰੱਥਾ ਅਨੁਸਾਰ ਜ਼ਿਲਾ ਪ੍ਰਸ਼ਾਸਨ ਨੂੰ ਮੈਡੀਕਲ ਲੋੜਾਂ ਮੁਤਾਬਕ ਸਹਾਇਤਾ ਸਮੱਗਰੀ ਤੇ ਵਿੱਤੀ ਮਦਦ ਮੁਹੱਈਆ ਕਰਵਾਉਣ ਵਿੱਚ ਮੋਹਰੀ ਬਣੇ ਹੋਏ ਹਨ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਗਰੂਰ ਡਿਸਟ੍ਰਿਕਟ ਇੰਡਸਟਰੀਅਲ ਚੈਂਬਰ ਦੇ ਪ੍ਰਧਾਨ ਘਨਸ਼ਿਆਮ ਕਾਂਸਲ ਦੀ ਅਗਵਾਈ ਹੇਠਲੇ ਵਫਦ ਵਲੋਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੂੰ ਕੋਵਿਡ ਦੀ ਰੋਕਥਾਮ ਲਈ ਲੋੜੀਂਦੇ ਸਮਾਨ ਦੀ ਖਰੀਦ ਲਈ 5 ਲੱਖ ਰੁਪਏ ਦਾ ਚੈਕ ਸੌਂਪਿਆ।ਡੀ.ਸੀ ਥੋਰੀ ਨੇ ਵਫਦ ਵਿੱਚ ਸ਼ਾਮਲ ਉਦਯੋਗਪਤੀਆਂ ਦਾ ਧੰਨਵਾਦ ਕੀਤਾ।ਵਫ਼ਦ ਵਿੱਚ ਐਮ.ਪੀ ਸਿੰਘ, ਸੰਜੀਵ ਚੋਪੜਾ, ਸੁਨੀਲ ਸ਼ੈਲੀ, ਸੰਜੀਵ ਗੋਇਲ, ਬਿਸ਼ੂ ਗੋਇਲ ਅਤੇ ਨਵੀਨ ਲੱਕੀ ਮੌਜੂਦ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …