ਲੌਂਗੋਵਾਲ, 1 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪ੍ਰਸਿੱਧ ਸਮਾਜ ਸੇਵੀ ਅਤੇ ਪੰਜਾਬ ਸਟੇਟ ਆਯੁਰਵੈਦਿਕ ਸੇਵਾ ਸੰਘ ਦੇ ਪ੍ਰਧਾਨ ਡਾ. ਪਿਆਰਾ ਸਿੰਘ ਗੋਬਿੰਦਗੜ੍ਹ ਜੇਜੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੋਰੋਨਾ ਵਾਇਰਸ ਦੀ ਮਹਾਮਾਰੀ ਦੌਰਾਨ ਲੜਾਈ ਲੜ ਰਹੇ ਸਿਹਤ ਤੇ ਪੁਲਿਸ ਮੁਲਾਜ਼ਮਾਂ ਨੂੰ ਜਿਵੇਂ ਅਨੇਕਾਂ ਸਹੂਲਤਾਂ ਦਿੱਤੀਆਂ ਹਨ।ਉਸੇ ਤਰ੍ਹਾਂ ਲੋਕਤੰਤਰ ਦੇ ਚੌਥੇ ਥੰਮ ਮੰਨੇ ਜਾਂਦੇ ਮੀਡੀਆ ਖੇਤਰ ਵਿੱਚ ਕੰਮ ਕਰਨ ਵਾਲੇ ਪੱਤਰਕਾਰ ਭਾਈਚਾਰੇ ਨੂੰ ਵੀ ਬਣਦੀਆਂ ਸਹੂਲਤਾਂ ਦਿੱਤੀਆਂ ਜਾਣ।ਡਾਕਟਰ ਜੇਜੀਆਂ ਨੇ ਕਿਹਾ ਕਿ ਕਿਸੇ ਅਨਹੋਣੀ ਘਟਨਾ ਵਾਪਰਨ ‘ਤੇ ਕੈਪਟਨ ਸਰਕਾਰ 50 ਲੱਖ ਰੁਪਏ ਦੇ ਬੀਮਾ ਯੋਜਨਾ ਸਕੀਮ ਵਿੱਚ ਪੱਤਰਕਾਰ ਭਾਈਚਾਰੇ ਨੂੰ ਵੀ ਸ਼ਾਮਿਲ ਕਰਕੇ ਸੇਫਟੀ ਕਿੱਟਾਂ ਮੁਹਈਆ ਕਰਵਾਵੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …