ਪਠਾਨਕੋਟ, 1 ਮਈ (ਪੰਜਾਬ ਪੋਸਟ ਬਿਊਰੋ) – ਜਿਲਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਕੰਵਲਜੀਤ ਸਿੰਘ ਬਾਜਵਾ ਅਤੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਸਕਤਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਮਾਨਯੋਗ ਜਸਟਿਸ ਆਰ.ਕੇ.ਜੈਨ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀਮਤੀ ਰੁਪਿੰਦਰਜੀਤ ਚਾਹਲ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਵਲੋਂ ਕਰੋਨਾ ਵਾਇਰਸ ਦੀ ਮਹਾਮਾਰੀ ਨੂੰ ਰੋਕਣ ਦੇ ਲਈ ਨਿਰਦੇਸ਼ ਦਿੱਤੇ ਗਏ ਹਨ, ਕਿ ਸਟਾਫ ਫਿਜਿਕਲ ਡਿਸਟੈਂਸ ਬਣਾ ਕੇ ਰੱਖਣ ਅਤੇ ਕੋਰਟ ਵਿਚ ਆਉਣ ਵਾਲੇ ਲੋਕਾ ਵਿੱਚ ਘੱਟੋ ਘੱਟ 2 ਮੀਟਰ ਦੀ ਦੂਰੀ ਬਣਾ ਕੇ ਰੱਖਣ ਅਤੇ ਇਸ ਦੇ ਨਾਲ ਹੀ ਕੋਰਟ ਵਿੱਚ ਸਫਾਈ ਬਣਾਈ ਰੱਖਣ ਲਈ ਵੀ ਜਰੂਰੀ ਪ੍ਰਬੰਧ ਕੀਤੇ ਜਾਣ । ਗੈਰਜਰੂਰੀ ਲੋਕਾਂ ਦੇ ਕੋਰਟ ਵਿੱਚ ਆਉਣ ਦੀ ਪੰਬਦੀ ਲਗਾਈ ਜਾਵੇ।
ਆਰ.ਆਰ.ਐਮ.ਕੇ ਆਰਿਆ ਗਰਲਜ ਕਾਲਜ ਪਠਾਨਕੋਟ ਪ੍ਰਿੰਸੀਪਲ ਸ੍ਰੀਮਤੀ ਸੁਨੀਤਾ ਡੋਗਰਾ ਅਤੇ ਉਨਾ ਦੇ ਨਾਲ ਆਏ ਸਟਾਫ ਮੈਂਬਰ ਅਤੇ ਵਿਦਿਆਰਥੀਆਂ ਵਲੋਂ ਕਰੋਨਾ ਵਾਇਰਸ ਦੀ ਮਹਾਮਾਰੀ ਦੀ ਰੋਕਥਾਮ ਲਈ ਜਿਲਾ ਕਚਿਹਰੀਆਂ ਦੇ ਵਿੱਚ ਕੰਮ ਕਰ ਰਹੇ ਸਾਰੇ ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਸਫਾਈ ਕਰਮਚਾਰੀਆਂ ਆਦਿ ਨੂੰ ਮਾਸਕ ਵੰਡੇ ਗਏ ਇਹ ਮਾਸਕ ਖੁੱਦ ਕਾਲਜ ਦੇ ਵਿਦਿਆਰਥੀਆਂ ਵਲੋਂ ਆਪਣੇ ਹੱਥਾਂ ਨਾਲ ਤਿਆਰ ਕੀਤੇ ਗਏ ਅਤੇ ਮੁੜ ਉਨਾਂ ਨੂੰ ਸੈਨਾਟਾਇਜ ਕਰਕੇ ਜਿਲਾ ਕਚਿਹਰੀਆਂ ਵਿੱਚ ਜਿਲ੍ਹਾ ਅਤੇ ਸੈਸਨ-ਕਮ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਕੰਵਲਜੀਤ ਸਿੰਘ ਬਾਜਵਾ ਦੇ ਸਪੂੱਰਦ ਕੀਤੇ ਅਤੇ ਖੁੱਦ ਵੀ ਮਾਸਕ ਜਰੁਰਤਮੰਦ ਲੋਕਾਂ ਨੂੰ ਦਿੱਤੇ ਗਏ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …