Sunday, September 20, 2026

ਜਿਲ੍ਹੇ ਦੇ ਸਮੂਹ ਸਕੂਲਾਂ, ਕਾਲਜ਼ਾਂ, ਹੋਸਟਲਾਂ, ਧਰਮਸ਼ਾਲਾਵਾਂ ਤੇ ਪੰਚਾਇਤ ਘਰਾਂ ਨੂੰ ਇਕਾਂਤਵਾਸ ਕੇਂਦਰ ਬਨਾਉਣ ਦੇ ਹੁਕਮ

ਫ਼ਤਹਿਗੜ੍ਹ ਸਾਹਿਬ, 1 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਵਲੋਂ ਕੋਵਿਡ-19 ਨੂੰ ਰੋਕਣ ਅਤੇ ਇਸ ’ਤੇ ਕਾਬੂ ਪਾਉਣ Hospital Wardਲਈ ਫ਼ਤਹਿਗੜ੍ਹ ਸਾਹਿਬ ਜਿਲ੍ਹੇ ਵਿੱਚ ਪੈਂਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ/ਹਾਈ/ਐਲੀਮੈਂਟਰੀ ਸਕੂਲ, ਕਾਲਜ, ਹੋਸਟਲ, ਧਰਮਸ਼ਾਲਾਵਾਂ ਤੇ ਪੰਚਾਇਤ ਘਰਾਂ ਨੂੰ ਅਗਲੇ ਹੁਕਮਾਂ ਤੱਕ ਇਕਾਂਤਵਾਸ ਕੇਂਦਰ ਐਲਾਨਿਆ ਗਿਆ ਹੈ।
                ਸ਼੍ਰੀਮਤੀ ਗਿੱਲ ਨੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ/ਐਲੀਮੈਂਟਰੀ ਨੂੰ ਆਦੇਸ਼ ਦਿੱਤੇ ਹਨ ਕਿ ਸਕੂਲਾਂ ਵਿੱਚ ਇਕਾਂਤਵਾਸ ਕੇਂਦਰਾਂ ਸਬੰਧੀ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ ਅਤੇ ਜਿਲ੍ਹੇ ਦੇ ਸਮੂਹ ਐਸ.ਡੀ.ਐਮ਼ ਆਪੋ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਕਾਲਜ ਅਤੇ ਹੋਸਟਲਾਂ ਵਿੱਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣਗੇ।
                ਸ਼ਹਿਰਾਂ ਵਿੱਚ ਪੈਂਦੀਆਂ ਧਰਮਸ਼ਾਲਾਵਾਂ ਲਈ ਕਾਰਜ ਸਾਧਕ ਅਫਸਰਾਂ ਤੇ ਪਿੰਡਾਂ ਵਿੱਚ ਪੈਂਦੀਆਂ ਧਰਮਸ਼ਾਲਾਵਾਂ ਲਈ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਮੁਕੰਮਲ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …