Monday, September 21, 2026

ਜਿਲੇ ‘ਚ ਕਰੋਨਾ ਵਾਇਰਸ ਦੇ 1234 ਸ਼ੱਕੀ ਮਰੀਜ਼ਾਂ ਵਿਚੋਂ 807 ਦੀ ਰਿਪੋਰਟ ਨੈਗਟਿਵ

ਗੁਰਦਾਸਪੁਰ, 1 ਮਈ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕਰੋਨਾ ਵਾਇਰਸ ਦੇ 1234 Corona Virusਸ਼ੱਕੀ ਮਰੀਜ਼ਾਂ ਵਿੱਚੋਂ 807 ਮਰੀਜਾਂ ਦੀ ਰਿਪੋਰਟ ਨੈਗਟਿਵ ਪ੍ਰਾਪਤ ਹੋਈ ਅਤੇ 423 ਮਰੀਜਾਂ ਦੀ ਰਿਪੋਰਟ ਪੈਡਿੰਗ ਹੈ।01 ਮਰੀਜ਼ ਵਾਸੀ ਭੈਣੀ ਪਸਵਾਲ ਦਾ ਦਿਹਾਂਤ ਹੋ ਚੁੱਕਾ ਹੈ, ਜਿਸ ਦੀ ਰਿਪੋਰਟ ਪੋਜ਼ਟਿਵ ਆਈ ਸੀ ਅਤੇ 03 ਪਿੰਡ ਭੱਟੀਆਂ ਦੇ ਵਿਅਕਤੀਆਂ ਦੀ ਰਿਪੋਰਟ ਪੋਜ਼ਟਿਵ ਆਈ ਹੈ, ਜੋ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਆਏ ਸਨ।
             ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਵਾਇਰਸ ਦੇ ਬਚਾਅ ਲਈ ਜ਼ਿਲੇ ‘ਚ ਲੱਗੇ ਕਰਫਿਊ ਦੌਰਾਨ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਘਰ ਸੁਰੱਖਿਅਤ ਜਗਾ ਹੈ ਅਤੇ ਘਰਾਂ ਵਿਚ ਰਹਿ ਕੇ ਅਸੀ ਕਰੋਨਾ ਵਾਇਰਸ ਵਿਰੁੱਧ ਜੰਗ ਲੜ ਸਕਦੇ ਹਾਂ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …