Thursday, May 8, 2025
Breaking News

ਪੰਜਾਬ ਸਰਕਾਰ ਹਰ ਹਾਲਾਤ ਨਾਲ ਨਜਿੱਠਣ ਲਈ ਤਿਆਰ – ਕੈਬਨਿਟ ਮੰਤਰੀ ਅਰੋੜਾ

ਕੋਵਿਡ ਰਾਹਤ ਕਾਰਜਾਂ ਅਤੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 1 ਮਈ (ਪੰਜਾਬ ਪੋਸਟ ਬਿਊਰੋ) – ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੈਦਾ ਹੋਏ Sunder Sham Arroa 1ਹਰ ਹਾਲਾਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰਾਂ ਤਿਆਰ ਹੈ ਅਤੇ ਸੂਬਾ ਵਾਸੀਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ।ਉਹ ਅੱਜ ਜ਼ਿਲਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਜਿਲੇ ਵਿੱਚ ਕੋਵਿਡ ਰਾਹਤ ਕਾਰਜਾਂ ਅਤੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਸਨ।ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਅਤੇ ਐਸ.ਐਸ.ਪੀ ਗੌਰਵ ਗਰਗ ਵੀ ਮੌਜੂਦ ਸਨ।
             ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਲੌਕਡਾਊਨ ਕੀਤਾ ਗਿਆ ਹੈ ਅਤੇ ਇਸ ਦੌਰਾਨ ਸੂਬਾ ਵਾਸੀਆਂ ਨੂੰ ਘਰਾਂ ਵਿੱਚ ਹੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਲੋੜਵੰਦਾਂ ਨੂੰ ਸੁਚਾਰੂ ਢੰਗ ਨਾਲ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਭੁੱਖਾ ਨਾ ਸੌਣਾ ਪਵੇ।ਉਨਾਂ ਸਵੈ ਇਕਾਂਤਵਾਸ ਹੋਏ ਪਿੰਡਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਪੰਚਾਇਤਾਂ ਅਤੇ ਪਿੰਡ ਵਾਸੀਆਂ ਵਲੋਂ ਚੁੱਕਿਆ ਗਿਆ ਇਹ ਕਦਮ ਸ਼ਲਾਘਾਯੋਗ ਹੈ।ਉਨਾਂ ਕਿਹਾ ਕਿ ਪਿੰਡਾਂ ਦੇ ਇਸ ਉਪਰਾਲੇ ਨਾਲ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਠੱਲ ਪਵੇਗੀ। ਉਨਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਜਿਥੇ ਸ੍ਰੀ ਹਜੂਰ ਸਾਹਿਬ ਤੋਂ ਪੰਜਾਬ ਦੇ ਸ਼ਰਧਾਲੂਆਂ ਨੂੰ ਮੁਫ਼ਤ ਬੱਸਾਂ ਰਾਹੀਂ ਪੰਜਾਬ ਲਿਆਂਦਾ ਜਾ ਰਿਹਾ ਹੈ, ਉਥੇ ਕੋਟਾ ਵਿੱਚ ਪੜਦੇ ਵਿਦਿਆਰਥੀਆਂ ਨੂੰ ਵੀ ਮੁਫ਼ਤ ਬੱਸਾਂ ਰਾਹੀਂ ਸਰੱਖਿਅਤ ਘਰਾਂ ਤੱਕ ਪਹੁੰਚਾਇਆ ਗਿਆ ਹੈ।
           ਸ੍ਰੀ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਰਜਿਸਟਰਡ ਕਾਮਿਆਂ ਨੂੰ ਵਿੱਤੀ ਸਹਾਇਤਾ ਵੀ ਮੁਹੱਈਆ ਕਰਵਾਈ ਗਈ ਹੈ।ਉਨਾਂ ਕਿਹਾ ਕਿ ਪ੍ਰਤੀ ਵਿਅਕਤੀ 3000 ਰੁਪਏ ਉਨਾਂ ਦੇ ਖਾਤਿਆਂ ਵਿੱਚ ਜਮਾਂ ਕਰਵਾਏ ਜਾ ਚੁੱਕੇ ਹਨ।
               ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜਿਥੇ ਕੋਵਿਡ-19 ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸ਼ਨ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ, ਉਥੇ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ।ਜ਼ਿਲਾ ਪੱਧਰੀ ਕੰਟਰੋਲ ਰੂਮ ਕਾਫ਼ੀ ਕਾਰਗਰ ਸਾਬਤ ਹੋ ਰਿਹਾ ਹੈ ਅਤੇ ਹੁਣ ਤੱਕ ਕਰੀਬ 7800 ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।
               ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਐਸ.ਡੀ.ਐਮ ਅਮਿਤ ਮਹਾਜਨ, ਸਿਵਲ ਸਰਜਨ ਡਾ. ਜਸਵੀਰ ਸਿੰਘ, ਜ਼ਿਲਾ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈਜ਼ ਸ੍ਰੀਮਤੀ ਰਜਨੀਸ਼ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ

ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …