Wednesday, September 23, 2026

ਪੰਜਾਬ ਰਾਜ ਬਿਜਲੀ ਨਿਗਮ ਦੀ ਮੈਨੇਜਮੈਂਟ, ਕਰਮਚਾਰੀਆਂ ਤੇ ਪੈਨਸ਼ਨਰਾਂ ਵਲੋਂ ਮੁੱਖ ਮੰਤਰੀ ਕੋਵਿਡ

ਕਰਮਚਾਰੀਆਂ ਤੇ ਪੈਨਸ਼ਨਰਾਂ ਨੇ ਰਾਹਤ ਫੰਡ ‘ਚ ਦਿੱਤੀ ਆਪਣੀ ਇੱਕ ਦਿਨ ਦੀ ਤਨਖ਼ਾਹ/ਪੈਨਸ਼ਨ

ਚੰਡੀਗੜ, 1 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ `ਤੇ ਪੀ.ਐਸ.ਪੀ.ਸੀ.ਐਲ /ਪੀ.ਐਸ.ਟੀ.ਸੀ.ਐਲ ਦੀ PSPCL1ਮੈਨੇਜਮੈਂਟ, ਕਰਮਚਾਰੀਆਂ ਅਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ 7.91 ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ।
           ਇਸ ਪਰਉਪਕਾਰੀ ਭਾਵਨਾ ਦੀ ਸ਼ਲਾਘਾ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਦਾਨ ਲੋਕਾਂ ਨੂੰ ਸਹਾਇਤਾ ‘ਚ ਵਧੇਰੇ ਸਹਾਈ ਹੋਵੇਗਾ।
        ਕਾਬਿਲੇਗੌਰ ਹੈ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੀ ਮੈਨੇਜਮੈਂਟ, ਕਰਮਚਾਰੀਆਂ ਅਤੇ ਪੈਨਸ਼ਨਰਾਂ ਵਲੋਂ ਕੋਰੋਨਵਾਇਰਸ ਵਿਰੁੱਧ ਜੰਗ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਆਪਣੀ ਇਕ ਦਿਨ ਦੀ ਤਨਖਾਹ/ਪੈਨਸ਼ਨ ਮੁੱਖ ਮੰਤਰੀ ਰਾਹਤ ਫੰਡ ਵਿਚ ਦਾਨ ਕੀਤੀ ਗਈ ਹੈ।ਪਿਛਲੇ ਸਾਲ ਵੀ ਸੂਬੇ ਵਿੱਚ ਆਏ ਹੜਾਂ ਦੌਰਾਨ ਪੀਐਸਪੀਸੀਐਲ/ਪੀਐਸਟੀਸੀਐਲ ਦੇ ਕਰਮਚਾਰੀਆਂ/ਪੈਨਸ਼ਨਰਾਂ ਨੇ ਮੁੱਖ ਮੰਤਰੀ ਰਾਹਤ ਫੰਡ ‘ਚ ਇੱਕ ਦਿਨ ਦੀ ਤਨਖਾਹ/ਪੈਨਸ਼ਨ ਦਾ ਯੋਗਦਾਨ ਪਾ ਕੇ ਆਪਣੀ ਇਕਜੁੱਟਤਾ ਪ੍ਰਗਟਾਈ ਸੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …